ਪੰਜਾਬ ਦੇ ਅੰਮ੍ਰਿਤਸਰ ਵਿੱਚ ਛੇਹਰਟਾ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦੀ ਹੱਤਿਆ ਕਰਨ ਵਾਲੇ ਤਿੰਨੋ ਦੋਸ਼ੀਆਂ ਦਾ ਪੁਲਿਸ ਨੇ ਐਨਕਾਊਂਟਰ ਕਰ ਦਿੱਤਾ। ਇਹ ਐਨਕਾਊਂਟਰ ਝਬਾਲ ਰੋਡ ਉੱਤੇ, ਫਤਾਹਪੁਰ ਸੈਂਟਰਲ ਜੇਲ੍ਹ ਤੋਂ ਕੁਝ ਦੂਰੀ ‘ਤੇ ਹੋਇਆ। ਪੁਲਿਸ ਨੂੰ ਦੇਖ ਕੇ ਦੋਸ਼ੀਆਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਦੀ ਗੋਲੀ ਲੱਗਣ ਕਾਰਨ ਗੋਪੀ ਜ਼ਖਮੀ ਹੋ ਗਿਆ ਹੈ, ਜਦਕਿ ਤਿੰਨ ਹੋਰ ਦੋਸ਼ੀ ਪੁਲਿਸ ਹਿਰਾਸਤ ਵਿੱਚ ਹਨ।