ਪੰਜਾਬ ਵਿਚ ਮੁਕਾਬਲਾ: ਪੰਜਾਬ ਦੇ ਅੰਮ੍ਰਿਤਸਰ ਅਤੇ ਪਟਿਆਲਾ ਜ਼ਿਲ੍ਹਿਆਂ ‘ਚ ਮੁੱਠਭੇੜ ਦੀਆਂ ਖ਼ਬਰਾਂ ਹਨ। ਦੋਵਾਂ ਥਾਂਵਾਂ ‘ਤੇ ਬਦਮਾਸ਼ਾਂ ਵੱਲੋਂ ਪੁਲਿਸ ‘ਤੇ ਗੋਲੀਬਾਰੀ ਕੀਤੇ ਜਾਣ ਦੀ ਸੂਚਨਾ ਹੈ, ਜਿਸ ਪਿੱਛੋਂ ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ। ਮੁੱਠਭੇੜ ਪਿੱਛੋਂ ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਮੁਲਜ਼ਮਾਂ ਦੀ ਪਛਾਣ ਮੋਹਾਲੀ ਵਾਸੀ ਗੁਰਚਰਨ ਸਿੰਘ ਕਾਲੂ ਅਤੇ ਬਲਜੀਤ ਸਿੰਘ ਉਰਫ਼ ਬਿੱਲਾ ਵੱਜੋਂ ਹੋਈ ਹੈ।