ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਣ ਵਾਲੀ ਸੀ, ਜਿਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਮੀਟਿੰਗ ਹੁਣ 13 ਫ਼ਰਵਰੀ ਯਾਨੀ ਵੀਰਵਾਰ ਨੂੰ ਹੋਵੇਗੀ। ਫ਼ਿਲਹਾਲ ਮੀਟਿੰਗ ਮੁਲਤਵੀ ਹੋਣ ਦਾ ਅਸਲ ਕਾਰਨ ਹਾਲੇ ਸਾਹਮਣੇ ਨਹੀਂ ਆਇਆ।
ਇਸ ਸਬੰਧੀ ਜਾਰੀ ਪੱਤਰ ਵਿਚ ਲਿਖਿਆ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 10 ਫਰਵਰੀ ਨੂੰ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਕੁਝ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਹ ਮੀਟਿੰਗ 13 ਫਰਵਰੀ ਨੂੰ ਹੋਵੇਗੀ।