ਅੱਜ ਪੈਟਰੋਲ ਨਹੀਂ ਖਰੀਦਣਗੇ ਪੰਪ ਮਾਲਕ, ਨਾਲ ਕੀਤਾ ਇਹ ਐਲਾਨ

0
100158
ਅੱਜ ਪੈਟਰੋਲ ਨਹੀਂ ਖਰੀਦਣਗੇ ਪੰਪ ਮਾਲਕ, ਨਾਲ ਕੀਤਾ ਇਹ ਐਲਾਨ

ਪੰਜਾਬ ਦੇ ਪੈਟਰੋਲ ਪੰਪ ਮਾਲਕ ਵੀ ਕਿਸਾਨਾਂ (farmers protest) ਦੇ ਹੱਕ ਵਿੱਚ ਨਿੱਤਰ ਆਏ ਹਨ। ਆਪਣੀਆਂ ਮੰਗਾਂ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ ਵੀ ਕਿਸਾਨਾਂ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ।

ਅੱਜ ਪੈਟਰੋਲ ਨਹੀਂ ਖਰੀਦਣਗੇ ਪੰਪ ਮਾਲਕ

ਦੱਸ ਦਈਏ ਕਿ ਪੈਟਰੋਲ ਪੰਪ ਮਾਲਕਾਂ ਨੇ ਅੱਜ ਪੂਰਾ ਦਿਨ ਕੰਪਨੀਆਂ ਤੋਂ ਪੈਟਰੋਲ ਨਾ ਖਰੀਦਣ ਦਾ ਫੈਸਲਾ ਕੀਤਾ ਹੈ, ਜਦਕਿ ਹੁਣ ਸ਼ੁੱਕਰਵਾਰ ਨੂੰ ਵੀ ਪੈਟਰੋਲ ਪੰਪ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ।

ਭਲਕੇ ਕਿਸਾਨਾਂ ਦੇ ਸਮਰਥਨ ’ਚ ਬੰਦ ਰਹਿਣਗੇ ਪੰਪ

ਇਸ ਸਬੰਧੀ ਪੰਜਾਬ ਦੀ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਵੀ ਕਿਸਾਨਾਂ ਦੇ ਹੱਕ ਵਿੱਚ ਆ ਗਈ ਹੈ। ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਦੇ ਆਗੂ ਯੋਗਿੰਦਰ ਪਾਲ ਢੀਂਗਰਾ ਨੇ ਦੱਸਿਆ ਕਿ ਅੱਜ ਪੈਟਰੋਲ ਪੰਪ ਐਸੋਸੀਏਸ਼ਨ ਪੂਰਾ ਦਿਨ ਪੈਟਰੋਲ ਨਹੀਂ ਖਰੀਦੇਗੀ। ਇਸ ਦੇ ਨਾਲ ਹੀ ਭਲਕੇ ਸ਼ੁੱਕਰਵਾਰ ਨੂੰ ਕਿਸਾਨਾਂ ਦੇ ਹੱਕ ਵਿੱਚ ਪੈਟਰੋਲ ਪੰਪ 12 ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ ਅਤੇ ਕਿਸੇ ਨੂੰ ਵੀ ਪੈਟਰੋਲ ਨਹੀਂ ਦਿੱਤਾ ਜਾਵੇਗਾ। ਇਸ ਦੇ ਨਾਲ ਹੀ 22 ਫਰਵਰੀ ਨੂੰ ਵੀ ਆਪਣੀਆਂ ਮੰਗਾਂ ਦੇ ਮੱਦੇਨਜ਼ਰ ਪੈਟਰੋਲ ਪੰਪ ਪੂਰੇ ਦਿਨ ਲਈ ਬੰਦ ਰੱਖੇ ਜਾਣਗੇ।

ਜਾਣੋ ਕੀ ਹੈ ਪੈਟਰੋਲ ਪੰਪ ਮਾਲਕਾਂ ਦੀ ਮੰਗ

ਪੈਟਰੋਲ ਪੰਪ ਮਾਲਕਾਂ ਦਾ ਕਹਿਣਾ ਹੈ ਕਿ ਸਮੇਂ ਦੇ ਨਾਲ ਹਰ ਵਿਅਕਤੀ ਦੀ ਆਮਦਨ ਵਧੀ ਹੈ। ਪਰ, ਨਾ ਤਾਂ ਸਰਕਾਰ ਅਤੇ ਨਾ ਹੀ ਪੈਟਰੋਲੀਅਮ ਕੰਪਨੀਆਂ ਨੇ ਡੀਲਰਾਂ ਵੱਲ ਕਦੇ ਧਿਆਨ ਦਿੱਤਾ ਹੈ। ਅੱਜ ਵੀ ਉਨ੍ਹਾਂ ਦਾ ਕਮਿਸ਼ਨ ਪਹਿਲਾਂ ਵਾਂਗ ਹੀ ਚੱਲ ਰਿਹਾ ਹੈ। ਉਨ੍ਹਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਦਾ ਕਮਿਸ਼ਨ ਵਧਾਇਆ ਜਾਵੇ। 5 ਫੀਸਦੀ ਕਮਿਸ਼ਨ ਜਾਂ ਅਪੂਰਵ ਚੰਦਰ ਕਮੇਟੀ ਦੀਆਂ ਸਿਫਾਰਿਸ਼ਾਂ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ।

 

LEAVE A REPLY

Please enter your comment!
Please enter your name here