ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਹੁਸ਼ਿਆਰਪੁਰ ਤੇ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 11 ਫਰਵਰੀ ਭਾਵ ਕਿ ਅੱਜ ਕੱਢੇ ਜਾਣ ਵਾਲੇ ਨਗਰ ਕੀਰਤਨ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਵਿੱਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਐਲਾਨ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਹੁਸ਼ਿਆਰਪੁਰ ਸ਼ਹਿਰ ਅੰਦਰ ਨਗਰ ਕੀਰਤਨ/ਸ਼ੋਭਾ ਯਾਤਰਾ ਦੇ ਰੂਟ ’ਤੇ ਪੈਂਦੇ ਸ਼ਰਾਬ ਦੇ ਠੇਕੇ ਅਤੇ ਮੀਟ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ।ਇਸੇ ਦੇ ਮੱਦੇਨਜ਼ਰ ਜਲੰਧਰ ਪ੍ਰਸ਼ਾਸਨ ਵੱਲੋਂ ਵੀ 11 ਤੇ 12 ਫਰਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਦਕਿ ਇਨ੍ਹਾਂ 2 ਦਿਨਾਂ ਦੌਰਾਨ ਸ਼ਹਿਰ ‘ਚ ਮੀਟ-ਸ਼ਰਾਬ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ। ਜ਼ਿਕਰਯੋਗ ਹੈ ਕਿ ਜਿਨ੍ਹਾਂ ਸਕੂਲਾਂ, ਕਾਲਜਾਂ ਵਿਚ ਬੋਰਡ, ਯੂਨੀਵਰਸਿਟੀ, ਕਾਲਜ ਦੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਹੋ ਰਹੀਆਂ ਹਨ, ਉਨ੍ਹਾਂ ਸਕੂਲਾਂ-ਕਾਲਜਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।