‘ਆਪ’ ਮੀਟਿੰਗ ‘ਤੇ ਬਾਜਵਾ: ਦਿੱਲੀ ਚੋਣਾਂ ’ਚ ਹਾਰ ਮਗਰੋਂ ਆਮ ਆਦਮੀ ਪਾਰਟੀ ’ਚ ਕਾਫੀ ਉਥਲ ਪੁੱਥਲ ਮਚੀ ਹੋਈ ਹੈ। ਅੱਜ ਪੰਜਾਬ ਦੇ ਵਿਧਾਇਕਾਂ ਨੂੰ ਦਿੱਲੀ ਸੱਦਿਆ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਵਿਧਾਇਕਾਂ ਦੇ ਨਾਲ ਮੀਟਿੰਗ ਕੀਤੀ ਜਾਵੇਗੀ।
ਉੱਥੇ ਹੀ ਹੁਣ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੇਜਰੀਵਾਲ ਵੱਲੋਂ ਸੀਐੱਮ ਭਗਵੰਤ ਮਾਨ ਅਤੇ ਵਿਧਾਇਕਾਂ ਨੂੰ ਤਲਬ ਕਰਨ ’ਤੇ ਬਾਜਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਸੀਐੱਮ ਭਗਵੰਤ ਮਾਨ ਨੂੰ ਹਟਾਉਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਦਿੱਲੀ ਹਾਰ ਮਗਰੋਂ ਆਮ ਆਦਮੀ ਪਾਰਟੀ ਬਚਾਅ ਮੋਡ ’ਚ ਨਜ਼ਰ ਆ ਰਿਹਾ ਹੈ।
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਦਿੱਲੀ ਤਲਬ ਕੀਤਾ ਹੈ, ਮੇਰਾ ਵਿਚਾਰ ਹੈ ਕਿ ‘ਆਮ ਆਦਮੀ ਪਾਰਟੀ’ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਲਈ ਜ਼ਮੀਨ ਤਿਆਰ ਕਰ ਰਹੀ ਹੈ।
ਉਨ੍ਹਾਂ ਨੇ ਆਪਣੀ ਗੱਲ ਜਾਰੀ ਰੱਖਦੇ ਹੋਏ ਕਿਹਾ ਕਿ ਦਿੱਲੀ ‘ਚ ਸ਼ਰਮਨਾਕ ਹਾਰ ਤੋਂ ਬਾਅਦ ‘ਆਪ’ ਪੰਜਾਬ ‘ਚ ਬਚਾਅ ਮੋਡ ‘ਚ ਨਜ਼ਰ ਆ ਰਹੀ ਹੈ। ਝਾੜੂ ਪਾਰਟੀ ਨੇ ਸਰਹੱਦੀ ਸੂਬੇ ਵਿੱਚ ਆਪਣੇ ਵਿਨਾਸ਼ਕਾਰੀ ਭਵਿੱਖ ਦਾ ਅਨੁਮਾਨ ਲਾ ਲਿਆ ਹੈ।
ਇਸ ਤੋਂ ਇਲਾਵਾ ਭਗਵੰਤ ਮਾਨ ਦੀ ਅਯੋਗ ਅਗਵਾਈ ਹੇਠ ਪੰਜਾਬ ਦੀ ਆਪ ਸਰਕਾਰ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ, ਮਾਈਨਿੰਗ ਤੋਂ ਸਾਲਾਨਾ 20,000 ਕਰੋੜ ਰੁਪਏ ਇਕੱਠੇ ਕਰਨ, ਕਾਨੂੰਨ ਵਿਵਸਥਾ ਨੂੰ ਸੁਧਾਰਨ ਅਤੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਸਮੇਤ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ। ਇਸ ਲਈ ਭਗਵੰਤ ਮਾਨ ਦਾ ਮੁੱਖ ਮੰਤਰੀ ਦਾ ਅਹੁਦਾ ਪਹਿਲਾਂ ਹੀ ਦਾਅ ‘ਤੇ ਲੱਗਾ ਹੋਇਆ ਸੀ।
Sakarya Escort Kızlarla Güzel Vakit Geçirin