ਇਤਿਹਾਸਕ ਨਗਰ ਕੀਰਤਪੁਰ ਸਾਹਿਬ ਵਿੱਚ ਸਕੂਲ ਆਫ਼ ਐਮੀਨੈਂਸ ਦੀ ਉਸਾਰੀ ਸ਼ੁਰੂ: ਬੈਂਸ

0
227
ਇਤਿਹਾਸਕ ਨਗਰ ਕੀਰਤਪੁਰ ਸਾਹਿਬ ਵਿੱਚ ਸਕੂਲ ਆਫ਼ ਐਮੀਨੈਂਸ ਦੀ ਉਸਾਰੀ ਸ਼ੁਰੂ: ਬੈਂਸ

ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਨਗਰ ਕੀਰਤਪੁਰ ਸਾਹਿਬ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਪੂਰਾ ਕਰਨ ਵੱਲ ਅਹਿਮ ਕਦਮ ਪੁੱਟਿਆ ਹੈ।

ਜਾਣਕਾਰੀ ਦਿੰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਕੀਰਤਪੁਰ ਸਾਹਿਬ ਵਿਖੇ ਸਕੂਲ ਆਫ ਐਮੀਨੈਂਸ ਲਈ ਦੋ ਨਵੇਂ ਬਲਾਕਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ। ਪੰਜਾਬ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਅੱਜ ਸਥਾਨਕ ਵਾਸੀਆਂ ਦੀ ਹਾਜ਼ਰੀ ਵਿੱਚ ਇਨ੍ਹਾਂ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ।

ਸ. ਬੈਂਸ ਨੇ ਦਹਾਕਿਆਂ ਤੋਂ ਅਣਗੌਲੇ ਪਏ ਕੀਰਤਪੁਰ ਸਾਹਿਬ ਦੇ ਵਿਆਪਕ ਵਿਕਾਸ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਇਹ ਵਿਕਾਸ ਇਤਿਹਾਸਕ ਅਤੇ ਧਾਰਮਿਕ ਤੌਰ ‘ਤੇ ਮਹੱਤਵਪੂਰਨ ਇਸ ਨਗਰ ਦੇ ਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਪ੍ਰੋਜੈਕਟ ਵਿੱਚ ਦੋ ਨਵੇਂ ਬਲਾਕਾਂ ਦਾ ਨਿਰਮਾਣ, ਇੱਕ ਮਲਟੀਪਰਪਜ਼ ਹਾਲ, ਲੈਬਾਰਟਰੀ, ਇੱਕ ਲਾਇਬ੍ਰੇਰੀ, ਕਲਾਸਰੂਮ, ਟਾਇਲਟ ਸਹੂਲਤਾਂ, ਇੱਕ ਲਿਫਟ ਦੀ ਸਥਾਪਨਾ ਅਤੇ ਮੌਜੂਦਾ ਬਲਾਕ ਦਾ ਨਵੀਨੀਕਰਨ ਸ਼ਾਮਲ ਹੈ।

ਕੈਬਨਿਟ ਮੰਤਰੀ ਨੇ ਕੀਰਤਪੁਰ ਸਾਹਿਬ ਵਿੱਚ ਪਿਛਲੀਆਂ ਵਿਕਾਸ ਪਹਿਲਕਦਮੀਆਂ ਜਿਵੇਂ ਕਿ ਰਬਾਬ ਨਾਲ ਸ਼ਿੰਗਾਰਿਆ ਪਤਾਲਪੁਰੀ ਚੌਕ ਦਾ ਸੁੰਦਰੀਕਰਨ ਕਰਨ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸੀਵਰੇਜ ਟ੍ਰੀਟਮੈਂਟ ਪਲਾਂਟ ਵਰਗੇ ਪ੍ਰਾਜੈਕਟ ਸ਼ਹਿਰ ਵਾਸੀਆਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ।

LEAVE A REPLY

Please enter your comment!
Please enter your name here