ਕਣਕ ਦੀ ਫ਼ਸਲ ਨੂੰ ਲੱਗੀ ਅੱਗ ਬੁਝਾਉਂਦੇ ਸਮੇਂ ਫਾਇਰ ਬ੍ਰਿਗੇਡ ਕਰਮਚਾਰੀ ਦੀ ਮੌਤ, 2 ਮਹੀਨੇ ਪਹਿਲਾਂ ਹੋਇਆ ਸੀ ਵਿਆਹ

0
1292
ਕਣਕ ਦੀ ਫ਼ਸਲ ਨੂੰ ਲੱਗੀ ਅੱਗ ਬੁਝਾਉਂਦੇ ਸਮੇਂ ਫਾਇਰ ਬ੍ਰਿਗੇਡ ਕਰਮਚਾਰੀ ਦੀ ਮੌਤ, 2 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਮੋਗਾ ਵਿੱਚ ਡਿਊਟੀ ਦੌਰਾਨ ਇੱਕ ਫਾਇਰ ਬ੍ਰਿਗੇਡ ਕਰਮਚਾਰੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ (28) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗਗਨਦੀਪ ਸਿੰਘ 23 ਅਪ੍ਰੈਲ ਦੀ ਸ਼ਾਮ ਨੂੰ ਪਿੰਡ ਮਹਿਮੇਵਾਲਾ ਵਿਖੇ ਕਣਕ ਦੇ ਖੇਤ ਵਿੱਚ ਲੱਗੀ ਅੱਗ ਨੂੰ ਬੁਝਾਉਣ ਗਿਆ ਸੀ ,ਜਿੱਥੇ ਉਹ ਅੱਗ ਦੀ ਲਪੇਟ ਵਿੱਚ ਆ ਗਿਆ।

ਜਿਸ ਤੋਂ ਬਾਅਦ ਗੰਭੀਰ ਰੂਪ ਵਿੱਚ ਸੜ ਚੁੱਕੇ ਗਗਨਦੀਪ ਨੂੰ ਪਹਿਲਾਂ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਮਗਰੋਂ ਉਸਨੂੰ ਡੀਐਮਸੀ ਹਸਪਤਾਲ, ਲੁਧਿਆਣਾ ਰੈਫਰ ਕਰ ਦਿੱਤਾ ਗਿਆ, ਜਿੱਥੇ ਅੱਜ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚੰਨੀ ਨੇ ਦੱਸਿਆ ਕਿ ਗਗਨਦੀਪ ਨਗਰ ਨਿਗਮ ਦੇ ਫਾਇਰ ਬ੍ਰਿਗੇਡ ਵਿੱਚ ਕੰਮ ਕਰਦਾ ਸੀ। ਉਸਦਾ ਵਿਆਹ ਦੋ ਮਹੀਨੇ ਪਹਿਲਾਂ ਹੀ ਹੋਇਆ ਸੀ। ਉਨ੍ਹਾਂ ਦੇ ਅਚਾਨਕ ਦੇਹਾਂਤ ਕਾਰਨ ਪਰਿਵਾਰ ਡੂੰਘੇ ਸਦਮੇ ਵਿੱਚ ਹੈ। ਗਗਨਦੀਪ ਦੀ ਲਾਸ਼ ਨੂੰ ਮੋਗਾ ਲਿਆਂਦਾ ਜਾ ਰਿਹਾ ਹੈ, ਜਿੱਥੇ ਉਸਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

 

LEAVE A REPLY

Please enter your comment!
Please enter your name here