ਕਿਸਾਨਾਂ ‘ਤੇ ਗੋਲੇ ਦਾਗਣ ‘ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਪੰਜਾਬ ਸਰਕਾਰ ਕਰੇ ਤੁਰੰਤ ਕਾਰਵਾਈ

0
100120
Giani Harpreet Singh's big statement on firing shells on farmers Punjab government should take immediate action

ਕਿਸਾਨੀ ਸੰਘਰਸ਼ ‘ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਦਾ ਵੱਡਾ ਬਿਆਨ ਆਇਆ ਹੈ। ਉਨ੍ਹਾਂ ਨੇ ਹਰਿਆਣਾ ਤੇ ਪੰਜਾਬ ਸਰਕਾਰ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲਾ ਹੱਲ ਕਰੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਸਾਨਾਂ ਉਪਰ ਅਥਰੂ ਗੈਸ ਦੇ ਗੋਲੇ ਸੁੱਟ ਕੇ ਜ਼ਖਮੀ ਕਰਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਵੀ ਕੀਤੀ ਹੈ।

ਹਾਸਲ ਜਾਣਕਾਰੀ ਮੁਤਾਬਕ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਜਾ ਰਹੇ ਕਿਸਾਨਾਂ ਤੇ ਸ਼ੰਭੂ ਬਾਰਡਰ ਤੇ ਹਰਿਆਣਾ ਸਰਕਾਰ ਵੱਲੋਂ ਅੱਥਰੂ ਗੋਲੇ ਸੁੱਟ ਕੇ ਰੋਕੇ ਜਾਣ ਦੇ ਕਾਰਜ ਨੂੰ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗਲਤ ਠਹਿਰਾਇਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਧਰਤੀ ਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਤੇ ਹਮਲਾ ਕਰਕੇ ਕਿਸਾਨਾਂ ਨੂੰ ਜਖਮੀ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਵੀ ਸਖਤ ਸਟੈਂਡ ਲੈਣਾ ਚਾਹੀਦਾ ਹੈ। ਇਸ ਮਾਮਲੇ ਵਿੱਚ ਪਰਚੇ ਦਰਜ ਕਰਨੇ ਚਾਹੀਦੇ ਹਨ ਕਿ ਪੰਜਾਬ ਦੀ ਧਰਤੀ ਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਤੇ ਰੋਕਾਂ ਲਾ ਕੇ ਉਨ੍ਹਾਂ ਨੂੰ ਜ਼ਖ਼ਮੀ ਕੀਤਾ ਗਿਆ ਹੈ।

ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਵੱਲੋਂ ‘ਦਿੱਲੀ ਚੱਲੋ’ ਦੇ ਦਿੱਤੇ ਗਏ ਸੱਦੇ ਤਹਿਤ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਦਾ ਕਾਫਲਾ ਸ਼ੰਭੂ ਬਾਰਡਰ ਉਪਰ ਡਟਿਆ ਹੋਇਆ ਹੈ ਪਰ ਹਰਿਆਣਾ ਪੁਲਿਸ ਉਨ੍ਹਾਂ ਉਪਰ ਸਖਤੀ ਵਰਤ ਰਹੀ ਹੈ। ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ’ਤੇ ਡ੍ਰੋਨਾਂ ਰਾਹੀਂ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ। ਇਸ ਦੇ ਨਾਲ ਹੀ ਰਬੜ ਦੀਆਂ ਗੋਲੀਆਂ ਦੀ ਬੁਛਾੜ ਕੀਤੀ ਜਾ ਰਹੀ ਹੈ। ਇਸ ਕਾਰਨ 100 ਦੇ ਕਰੀਬ ਕਿਸਾਨ ਤੇ ਹੋਰ ਜ਼ਖ਼ਮੀ ਹੋ ਗਏ ਹਨ।

LEAVE A REPLY

Please enter your comment!
Please enter your name here