ਕਿਸਾਨ ਲੋਨ ਛੋਟ ਸਰਟੀਫਿਕੇਟ: ਪੰਜਾਬ ਦੇ ਕਿਸਾਨਾਂ ਦੇ ਕਰਜ਼ ਮਾਫ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਐਤਵਾਰ ਨੂੰ ਅੰਮ੍ਰਿਤਸਰ ਵਿੱਚ ਕਿਸਾਨਾਂ ਨੂੰ ਕਰਜ਼ ਮਾਫੀ ਦੇ ਸਰਟੀਫਿਕੇਟ ਵੰਡੇ ਗਏ ਹਨ। ਉਹ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਹਾਲ ਵਿਖੇ ਹੋਣ ਵਾਲੇ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਪੱਜੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜ ਸਹਿਕਾਰੀ ਖੇਤੀਬਾੜੀ ਤੇ ਪੇਂਡੂ ਵਿਕਾਸ ਬੈਂਕ (PSCARD) ਵੱਲੋਂ ਮੁਆਫ ਕੀਤੇ ਗਏ ਕਰਜ਼ਿਆਂ ਦੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਸਰਟੀਫਿਕੇਟ ਵੰਡੇ।
ਇਹ ਪ੍ਰੋਗਰਾਮ ਸੂਬਾ ਸਰਕਾਰ ਦੀ ਕਿਸਾਨ ਭਲਾਈ ਨੀਤੀ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਇਸ ਤਹਿਤ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨ ਲਈ ਕਰਜ਼ਾ ਮੁਆਫ਼ੀ ਕੀਤੀ ਗਈ ਹੈ। ਇਸ ਪਹਿਲਕਦਮੀ ਨਾਲ ਸੂਬੇ ਦੇ ਹਜ਼ਾਰਾਂ ਕਿਸਾਨ ਪਰਿਵਾਰਾਂ ਨੂੰ ਰਾਹਤ ਮਿਲੀ ਹੈ।
ਇਹ ਕਰਜ਼ਾ ਮੁਆਫ਼ੀ ਯੋਜਨਾ ਪੰਜਾਬ ਸਰਕਾਰ ਦੀਆਂ ਤਰਜੀਹਾਂ ਵਿੱਚੋਂ ਇੱਕ ਹੈ। ਇਸ ਨਾਲ ਨਾ ਸਿਰਫ਼ ਕਿਸਾਨਾਂ ਨੂੰ ਵਿੱਤੀ ਰਾਹਤ ਮਿਲੀ ਹੈ ਸਗੋਂ ਉਨ੍ਹਾਂ ਦਾ ਮਨੋਬਲ ਵੀ ਵਧਿਆ ਹੈ। ਸਰਕਾਰ ਦਾ ਉਦੇਸ਼ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨਾ ਤੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨਾ ਹੈ।
ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਦਾ ਇਹ ਪ੍ਰੋਗਰਾਮ ਸੂਬੇ ਵਿੱਚ ਖੇਤੀਬਾੜੀ ਨੀਤੀ ਦੀ ਦਿਸ਼ਾ ਤੇ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਇਹ ਪ੍ਰੋਗਰਾਮ ਕਿਸਾਨਾਂ ਨੂੰ ਇੱਕ ਉਤਸ਼ਾਹਜਨਕ ਸੰਦੇਸ਼ ਦੇਵੇਗਾ ਤੇ ਭਵਿੱਖ ਦੀਆਂ ਯੋਜਨਾਵਾਂ ਦੀ ਰੂਪ-ਰੇਖਾ ਨੂੰ ਵੀ ਸਪੱਸ਼ਟ ਕਰੇਗਾ।