ਪੰਜਾਬ ਸਰਕਾਰ ਨੇ ਗ੍ਰਾਮ ਪੰਚਾਇਤ ਚੋਣਾਂ ਲਈ 15 ਅਕਤੂਬਰ 2024 (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਲੋਕ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸਮੂਹ ਸੇਵਾ ਕੇਂਦਰ 15 ਅਕਤੂਬਰ ਨੂੰ ਬੰਦ ਰਹਿਣਗੇ ਤਾਂ ਜੋ ਸਟਾਫ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾ ਸਕੇ।
ਉਨ੍ਹਾਂ ਕਿਹਾ ਕਿ 15 ਅਕਤੂਬਰ ਨੂੰ ਛੱਡ ਕੇ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਦੇ ਰਹਿਣਗੇ।