ਚਿੱਟੇ ਸਮੇਤ ਫੜੀ ਗਈ ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ‘ਤੇ ਵੱਡਾ ਐਕਸ਼ਨ! ਨੌਕਰੀ ਤੋਂ ਕੀਤਾ ਬਰਖਾਸਤ

0
10332

ਪੰਜਾਬ ਪੁਲਿਸ ਨੇ ਕਾਂਸਟੇਬਲ ਅਮਨਦੀਪ ਕੌਰ ਜੋ ਕਿ ਪਿਛਲੇ ਕੁੱਝ ਦਿਨਾਂ ਤੋਂ ਚਰਚਾ ਦੇ ਵਿੱਚ ਬਣੀ ਹੋਈ ਹੈ। ਦੱਸ ਦਈਏ ਬੀਤੇ ਦਿਨੀਂ ਉਸ ਨੂੰ ਬਠਿੰਡਾ ਜ਼ਿਲ੍ਹੇ ਵਿੱਚ 17.71 ਗ੍ਰਾਮ ਹੈਰੋਇਨ ਸਮੇਤ ਫੜਿਆ ਗਿਆ ਸੀ। ਹੁਣ ਪੁਲਿਸ ਪ੍ਰਸ਼ਾਸਨ ਵੱਡਾ ਐਕਸ਼ਨ ਨੂੰ ਲੈਂਦੇ ਹੋਏ ਕਾਂਸਟੇਬਲ ਅਮਨਦੀਪ ਕੌਰ ਨੂੰ ਸੇਵਾ ਤੋਂ ਬਰਖਾਸਤ ਕਰ ਦਿੱਤਾ ਹੈ।  ਅਮਨਦੀਪ ਕਥਿਤ ਤੌਰ ’ਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਸੀ ਅਤੇ ਸ਼ਾਨਦਾਰ ਜ਼ਿੰਦਗੀ ਦਾ ਆਨੰਦ ਲੈ ਰਹੀ ਸੀ। ਪੰਜਾਬ ਪੁਲਿਸ ਨੇ ਉਸ ਦੀ SUV ਕਾਰ ਵੀ ਕਬਜ਼ੇ ਵਿੱਚ ਲੈ ਲਈ ਹੈ। ਇਸ ਦੀ ਜਾਣਕਾਰੀ ਇੰਸਪੈਕਟਰ ਜਨਰਲ ਆਫ਼ ਪੁਲਿਸ (IGP) ਸੁਖਚੈਨ ਸਿੰਘ ਗਿੱਲ ਨੇ ਦਿੱਤੀ।

ਉਹਨਾਂ ਦੱਸਿਆ ਕਿ ਕਾਂਸਟੇਬਲ ਅਮਨਦੀਪ ਕੌਰ ਚੱਕ ਫਤਿਹ ਸਿੰਘ ਵਾਲਾ ਪਿੰਡ ਦੀ ਰਹਿਣ ਵਾਲੀ ਹੈ। ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਪਹਿਲਾਂ ਉਹ ਮਾਨਸਾ ਵਿੱਚ ਤਾਇਨਾਤ ਸੀ, ਪਰ ਬਾਅਦ ਵਿੱਚ ਉਸ ਨੂੰ ਬਠਿੰਡਾ ਦੇ ਪੁਲਿਸ ਲਾਈਨਜ਼ ਵਿੱਚ ਅਟੈਚ ਕਰ ਦਿੱਤਾ ਗਿਆ ਸੀ।

ਨੌਕਰੀ ਤੋਂ ਕੀਤਾ ਬਰਖਾਸਤ

ਇਸ ਸਬੰਧੀ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਐੱਸਐੱਸਪੀ ਨੇ ਇਸ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਵਿਰੁੱਧ ਧਾਰਾ 311 ਤਹਿਤ ਸਖ਼ਤ ਕਾਰਵਾਈ ਕਰਦਿਆਂ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਬਰਖ਼ਾਸਤ ਕਰਨ ਦੀ ਪ੍ਰਕਿਰਿਆ ਪੂਰੀ ਕਰ ਲਈ ਹੈ।

ਇਸ ਦੀ ਪੁਸ਼ਟੀ ਕਰਦਿਆਂ ਪੰਜਾਬ ਪੁਲਿਸ ਦੇ ਆਈਜੀ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੱਸ਼ਟ ਹਦਾਇਤਾਂ ਹਨ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਇਨ੍ਹਾਂ ਹਦਾਇਤਾਂ ਤੋਂ ਬਾਅਦ, ਇਸ ਮਹਿਲਾ ਕਾਂਸਟੇਬਲ ਵਿਰੁੱਧ ਤੁਰੰਤ ਕਾਰਵਾਈ ਕੀਤੀ ਗਈ ਹੈ।

ਜਾਇਦਾਦ ਦੀ ਵੀ ਜਾਂਚ ਕੀਤੀ ਜਾਵੇਗੀ

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਡੀਜੀਪੀ ਨੇ ਬਠਿੰਡਾ ਦੇ ਐਸਐਸਪੀ ਨੂੰ ਵੀ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਹਨ ਅਤੇ ਜੇਕਰ ਇਸ ਮਾਮਲੇ ਵਿੱਚ ਕੋਈ ਹੋਰ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾਵੇ। ਆਈਜੀ ਨੇ ਇਹ ਵੀ ਕਿਹਾ ਕਿ ਪੁਲਿਸ ਜਾਂਚ ਦੌਰਾਨ ਮਹਿਲਾ ਕਾਂਸਟੇਬਲ ਵੱਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਪ੍ਰਾਪਤ ਕੀਤੀ ਜਾਇਦਾਦ ਦੀ ਵੀ ਜਾਂਚ ਕੀਤੀ ਜਾਵੇਗੀ।

 

LEAVE A REPLY

Please enter your comment!
Please enter your name here