ਚੰਡੀਗੜ੍ਹ ਵਿੱਚ ਕੋਰੋਨਾ ਇਨਫੈਕਸ਼ਨ ਦਾ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਤੋਂ ਆਏ 40 ਸਾਲਾ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਸੰਕਰਮਿਤ ਵਿਅਕਤੀ ਨੂੰ ਸਾਹ ਲੈਣ ਵਿੱਚ ਤਕਲੀਫ਼ ਕਾਰਨ 3 ਦਿਨ ਪਹਿਲਾਂ ਚੰਡੀਗੜ੍ਹ ਦੇ ਸੈਕਟਰ -32 ਹਸਪਤਾਲ ਦੀ ਐਮਰਜੈਂਸੀ ਵਿੱਚ ਦਾਖਲ ਕਰਵਾਇਆ ਗਿਆ ਸੀ। ਜਦੋਂ ਹਾਲਤ ਵਿੱਚ ਸੁਧਾਰ ਨਹੀਂ ਹੋਇਆ ਤਾਂ ਡਾਕਟਰਾਂ ਨੇ ਕੋਵਿਡ ਟੈਸਟ ਕੀਤਾ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ।
GMCH-32 ਦੇ ਡਾਇਰੈਕਟਰ ਡਾ. ਅਤਰੇ ਨੇ ਕਿਹਾ ਕਿ ਮਰੀਜ਼ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ ਅਤੇ ਸੁਰੱਖਿਆ ਪ੍ਰੋਟੋਕੋਲ ਤਹਿਤ ਹਸਪਤਾਲ ਵਿੱਚ ਸਾਰੇ ਜ਼ਰੂਰੀ ਕਦਮ ਚੁੱਕੇ ਗਏ ਹਨ। ਡਾ. ਅਤਰੇ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਕੋਰੋਨਾ ਦੇ ਸੰਭਾਵਿਤ ਮਾਮਲਿਆਂ ਨਾਲ ਨਜਿੱਠਣ ਲਈ 10 ਬਿਸਤਰਿਆਂ ਦੀ ਇੱਕ ਵਿਸ਼ੇਸ਼ ਆਈਸੋਲੇਸ਼ਨ ਯੂਨਿਟ ਤਿਆਰ ਕੀਤੀ ਗਈ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਨੇ ਕਿਹਾ ਕਿ ਡਰੋ ਨਾ, ਸਾਵਧਾਨੀ ਵਰਤੋ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ 23 ਮਈ ਨੂੰ ਹਰਿਆਣਾ ਦੇ ਯਮੁਨਾਨਗਰ ਦੀ ਇੱਕ 51 ਸਾਲਾ ਔਰਤ ਵਿੱਚ ਕੋਰੋਨਾ ਦੀ ਪੁਸ਼ਟੀ ਹੋਈ ਸੀ। ਉਹ ਇੱਕ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੰਜਾਬ ਗਈ ਸੀ, ਜਿਸ ਤੋਂ ਬਾਅਦ ਉਸਦੀ ਸਿਹਤ ਵਿਗੜ ਗਈ ਅਤੇ ਉਸਦਾ ਟੈਸਟ ਕਰਵਾਇਆ ਗਿਆ ਸੀ।