ਚੰਡੀਗੜ੍ਹ ਹਵਾਈ ਅੱਡੇ ਤੋਂ ਉਡਾਣਾਂ ਮੁੜ ਹੋਈਆਂ ਸ਼ੁਰੂ , ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਕੀਤਾ ਸੀ ਬੰਦ

0
79
ਚੰਡੀਗੜ੍ਹ ਹਵਾਈ ਅੱਡੇ ਤੋਂ ਉਡਾਣਾਂ ਮੁੜ ਹੋਈਆਂ ਸ਼ੁਰੂ , ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਕੀਤਾ ਸੀ ਬੰਦ

ਚੰਡੀਗੜ੍ਹ ਸਥਿਤ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਨੂੰ ਤੁਰੰਤ ਪ੍ਰਭਾਵ ਨਾਲ ਯਾਤਰੀਆਂ ਲਈ ਖੋਲ੍ਹ ਦਿੱਤਾ ਗਿਆ ਹੈ। ਆਪ੍ਰੇਸ਼ਨ ਸਿਦੂਰ ਤੋਂ ਬਾਅਦ ਚੰਡੀਗੜ੍ਹ ਸਮੇਤ ਕਈ ਹਵਾਈ ਅੱਡੇ ਬੰਦ ਕਰ ਦਿੱਤੇ ਗਏ ਸਨ। ਭਾਰਤ-ਪਾਕਿਸਤਾਨ ਵਿਚਾਲੇ ਸਰਹੱਦੀ ਤਣਾਅ ਕਾਰਨ ਬੰਦ ਪਏ ਹਵਾਈ ਅੱਡੇ ਹੁਣ ਮੁੜ ਤੋਂ ਖੁੱਲ੍ਹਣਗੇ।

ਪਾਕਿਸਤਾਨ ਨਾਲ ਜੰਗ ਦੇ ਡਰੋਂ ਸੁਰੱਖਿਆ ਅਲਰਟ ਕਾਰਨ ਚੰਡੀਗੜ੍ਹ ਹਵਾਈ ਅੱਡੇ ਤੋਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਸਨ। ਪਾਕਿਸਤਾਨ ਵਿੱਚ ਹੋਏ ਹਵਾਈ ਹਮਲੇ ਤੋਂ ਬਾਅਦ ਭਾਰਤੀ ਹਵਾਈ ਸੈਨਾ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਪੂਰੀ ਤਰ੍ਹਾਂ ਕੰਟਰੋਲ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ। ਇਸ ਤੋਂ ਬਾਅਦ ਅਗਲੇ ਹੁਕਮਾਂ ਤੱਕ ਉਡਾਣ ਸੰਚਾਲਨ ਰੱਦ ਕਰ ਦਿੱਤਾ ਗਿਆ ਹੈ।

 

LEAVE A REPLY

Please enter your comment!
Please enter your name here