ਜਲੰਧਰ ਸ਼ਹਿਰ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਲੋਕਾਂ ਨੂੰ ਆਪਣੀ ਜਾਨ ਬਚਾਉਣ ਦੇ ਲਈ ਹੱਥਾਂ-ਪੈਰਾਂ ਦੀ ਪੈ ਗਈ। ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਬਾਹਰ ਦੇਰ ਰਾਤ ਗੋਲੀਆਂ ਚੱਲਣ ਕਾਰਨ ਹੜਕੰਪ ਮਚ ਗਿਆ। ਅਸਲ ‘ਚ, ਗੱਡੀ ਖੜੀ ਕਰਨ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਪਿੱਛੋਂ ਆਏ ਨੌਜਵਾਨਾਂ ਨੇ ਅੱਗੇ ਖੜੀ ਗੱਡੀ ਦੇ ਡਰਾਈਵਰ ਨਾਲ ਮਾਰਕੁੱਟ ਸ਼ੁਰੂ ਕਰ ਦਿੱਤੀ।
ਡਾਰ ਦੇ ਮਾਰੇ ਲੋਕਾਂ ਨੇ ਬੰਦ ਕੀਤੀਆਂ ਦੁਕਾਨਾਂ
ਨੌਜਵਾਨ ਨੇ ਤਲਵਾਰ ਕੱਢ ਲਈ, ਜਿਸ ਤੋਂ ਬਾਅਦ ਪਿੱਛੋਂ ਆਏ ਨੌਜਵਾਨਾਂ ਨੇ ਦੋ ਗੋਲੀਆਂ ਚਲਾਈਆਂ ਅਤੇ ਫਿਰ ਮਾਰਕੁੱਟ ਕਰਕੇ ਫਰਾਰ ਹੋ ਗਏ। ਪੁਲਿਸ ਨੇ ਮੌਕੇ ਤੋਂ ਗੋਲੀ ਦਾ ਖੋਲ ਬਰਾਮਦ ਕਰ ਲਿਆ ਹੈ। ਏਸੀਪੀ ਨੌਰਥ ਰਿਸ਼ਭ ਭੋਲਾ ਨੇ ਕਿਹਾ ਕਿ ਕੇਸ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਗੋਲੀਆਂ ਚੱਲਣ ਨਾਲ ਆਸ-ਪਾਸ ਦੇ ਦੁਕਾਨਦਾਰਾਂ ਨੇ ਡਰ ਦੇ ਮਾਰੇ ਆਪਣੀਆਂ ਦੁਕਾਨਾਂ ਬੰਦ ਕਰ ਲਈਆਂ। ਥਾਣਾ ਨੰਬਰ ਤਿੰਨ ਦੀ ਪੁਲਿਸ ਦੇਰ ਰਾਤ ਕੇਸ ਦਰਜ ਕਰਨ ‘ਚ ਲੱਗੀ ਹੋਈ ਸੀ।