ਪੰਜਾਬ ਦੇ ਜ਼ੀਰਕਪੁਰ ‘ਚ ਕੇਸੀ ਰੋਯਲ ਹੋਟਲ ‘ਚ ਚੱਲ ਰਹੇ ਜੂਏ ਦੇ ਅੱਡੇ ਦਾ ਪੁਲਿਸ ਨੇ ਭਾਂਡਾਫੋੜ ਕੀਤਾ ਹੈ। ਇਸ ਮਾਮਲੇ ‘ਚ ਪੁਲਿਸ ਨੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ‘ਚ ਹੋਟਲ ਦੇ ਕਰਮਚਾਰੀ ਵੀ ਸ਼ਾਮਲ ਹਨ।
ਪੁਲਿਸ ਟੀਮ ਨੇ ਮੌਕੇ ਤੋਂ 25.30 ਲੱਖ ਰੁਪਏ ਨਕਦ, 13 ਮੋਬਾਈਲ ਫੋਨ ਤੇ 6 ਕਾਰਾਂ ਬਰਾਮਦ ਕੀਤੀਆਂ ਹਨ। ਜ਼ੀਰਕਪੁਰ ਥਾਣੇ ‘ਚ ਜੂਆ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ‘ਚ ਮੋਹਾਲੀ ਪੁਲਿਸ ਜਲਦ ਹੀ ਪ੍ਰੈਸ ਕਾਨਫਰੰਸ ਵੀ ਕਰਨ ਵਾਲੀ ਹੈ।
ਪੁਲਿਸ ਨੂੰ ਮਿਲਿਆ ਸੀ ਇਨਪੁੱਟ
ਪੁਲਿਸ ਨੂੰ ਇਹ ਇਨਪੁੱਟ ਮਿਲਿਆ ਸੀ ਕਿ ਹੋਟਲ ‘ਚ ਜੂਆ ਖੇਡਿਆ ਜਾਂਦਾ ਹੈ ਅਤੇ ਇਸ ‘ਚ ਕਈ ਜਾਣੇ-ਮਾਣੇ ਲੋਕ ਸ਼ਾਮਲ ਹੁੰਦੇ ਹਨ। ਇਸ ਤੋਂ ਬਾਅਦ ਪੁਲਿਸ ਨੇ ਪੂਰੀ ਯੋਜਨਾ ਬਣਾਕੇ ਹੋਟਲ ‘ਚ ਛਾਪਾ ਮਾਰਿਆ। ਇਨ੍ਹਾਂ ਲੋਕਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਇਸ ਮਾਮਲੇ ਵਿੱਚ ਜੀਰਕਪੁਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮੋਹਾਲੀ ਪੁਲਿਸ ਜਲਦ ਹੀ ਪ੍ਰੈਸ ਕਾਨਫਰੰਸ ਵੀ ਕਰਨ ਜਾ ਰਹੀ ਹੈ। ਇਹ ਆਪਣੀ ਕਿਸਮ ਦਾ ਵੱਖਰਾ ਮਾਮਲਾ ਹੈ, ਜਦੋਂ ਇੰਨਾ ਵੱਡਾ ਗੈਰਕਾਨੂੰਨੀ ਜੂਏ ਦਾ ਮਾਮਲਾ ਸਾਹਮਣੇ ਆਇਆ ਹੈ।
ਚੰਡੀਗੜ੍ਹ ‘ਚ ਵੀ ਪਕੜਿਆ ਗਿਆ ਸੀ ਅੱਡਾ
ਇਸ ਤੋਂ ਪਹਿਲਾਂ ਚੰਡੀਗੜ੍ਹ ‘ਚ ਵੀ ਇੰਝ ਦਾ ਮਾਮਲਾ ਸਾਹਮਣੇ ਆਇਆ ਸੀ, ਜਦੋਂ ਇੱਕ ਮਸ਼ਹੂਰ ਹੋਟਲ ‘ਚ 26 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਹ ਸਾਰੇ ਨਾਮੀ ਵਪਾਰੀ ਅਤੇ ਪ੍ਰਭਾਵਸ਼ਾਲੀ ਵਿਅਕਤੀ ਸਨ। ਇਹ ਮਾਮਲਾ ਕਾਫੀ ਚਰਚਾ ‘ਚ ਰਿਹਾ ਸੀ। ਇਹ ਮਾਮਲਾ ਸਾਲ 2018 ‘ਚ ਸੈਕਟਰ-17 ਥਾਣੇ ਵਿੱਚ ਦਰਜ ਹੋਇਆ ਸੀ। ਹੁਣ ਇਸ ਤੋਂ ਬਾਅਦ ਜ਼ੀਰਕਪੁਰ ਵਾਲਾ ਮਾਮਲਾ ਸਾਹਮਣੇ ਆਇਆ ਹੈ।