ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਗੁਰਦੁਆਰਾ ਸ਼ਹੀਦੀ ਯਾਦਗਾਰ ‘ਚ ਭੋਗ ਪਾਏ ਗਏ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਨਿਹੰਗ ਜਥੇਬੰਦੀਆਂ ਮੌਜੂਦ ਰਹੀਆਂ।