ਹੁਸ਼ਿਆਰਪੁਰ ਦੇ ਟਾਂਡਾ ਦੀ ਰਹਿਣ ਵਾਲੀ ਮਹਿਲਾ ਨੇ ਆਪਣੇ ਸਹੁਰੇ ਪਰਿਵਾਰ ‘ਤੇ ਕੁੱਟਮਾਰ ਕਰਨ ਦੇ ਆਰੋਪ ਲਾਏ ਹਨ। ਸਥਾਨਕ ਸਿਵਲ ਹਸਪਤਾਲ ਹੁਸ਼ਿਆਰਪੁਰ ਚ ਇਲਾਜ ਅਧੀਨ ਮਹਿਲਾ ਰਜਨੀ ਬਾਲਾ ਨੇ ਦੱਸਿਆ ਕਿ ਉਸਦੇ ਪਤੀ ਅਤੇ ਸਹੁਰਾ ਪਰਿਵਾਰ ਵੱਲੋਂ ਬਿਨ੍ਹਾਂ ਕਿਸੇ ਕਾਰਨ ਹੀ ਉਸਦੀ ਕੁੱਟਮਾਰ ਕੀਤੀ ਜਾਂਦੀ ਹੈ।
ਜਿਸਦੀ ਕਿ ਉਸ ਵੱਲੋਂ ਥਾਣਾ ਟਾਂਡਾ ਪੁਲਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ। ਉਸਨੇ ਦੱਸਿਆ ਕਿ ਬੀਤੇ ਦਿਨੀਂ ਵੀ ਉਸਦੇ ਸਹੁਰਾ ਪਰਿਵਾਰ ਵੱਲੋਂ ਬਿਨ੍ਹਾਂ ਕਿਸੇ ਕਾਰਨ ਹੀ ਉਸ ਵਕਤ ਬੇਰਹਿਮੀ ਨਾਲ ਕੁੱਟਮਾਰ ਕਰ ਦਿੱਤੀ, ਜਦੋਂ ਉਹ ਆਪਣੇ ਬੱਚਿਆਂ ਦੇ ਕੱਪੜੇ ਲੈਣ ਲਈ ਘਰ ਗਈ ਸੀ ਕਿਉਂਕਿ ਕੁੱਟਮਾਰ ਤੋਂ ਬਾਅਦ ਉਹ ਆਪਣੇ ਪੇਕੇ ਪਰਿਵਾਰ ‘ਚ ਰਹਿ ਰਹੀ ਸੀ।
ਦੂਜੇ ਪਾਸੇ ਥਾਣਾ ਟਾਂਡਾ ਦੇ SHO ਦਾ ਕਹਿਣਾ ਹੈ ਕਿ ਪੁਲਸ ਵੱਲੋਂ ਪੀੜਤ ਰਜਨੀ ਬਾਲਾ ਦੇ ਬਿਆਨਾਂ ‘ਤੇ ਸਹੁਰਾ ਪਰਿਵਾਰ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਲਦ ਦੋਸ਼ੀਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਜਾਵੇਗਾ।