ਡੱਲੇਵਾਲ ਤੇ ਪੰਧੇਰ ਸਮੇਤ ਵੱਡੇ ਲੀਡਰ ਪੁਲਿਸ ਨੇ ਹਿਰਾਸਤ ‘ਚ ਲਏ ! ਭਗਵੰਤ ਮਾਨ ਖ਼ਿਲਾਫ਼ ਫੁੱਟਿਆ ਕਿਸਾਨਾਂ

0
100714
ਡੱਲੇਵਾਲ ਤੇ ਪੰਧੇਰ ਸਮੇਤ ਵੱਡੇ ਲੀਡਰ ਪੁਲਿਸ ਨੇ ਹਿਰਾਸਤ 'ਚ ਲਏ ! ਭਗਵੰਤ ਮਾਨ ਖ਼ਿਲਾਫ਼ ਫੁੱਟਿਆ ਕਿਸਾਨਾਂ

ਅੱਜ ਕਿਸਾਨਾਂ ਤੇ ਕੇਂਦਰ ਦੇ ਵਿਚਕਾਰ 7ਵੇ ਗੇੜ ਦੀ ਮੀਟਿੰਗ ਸੀ ਜਿਸ ਵਿੱਚ ਕਈ ਮੁੱਦਿਆਂ ‘ਤੇ ਚਰਚਾ ਹੋਈ ਪਰ ਮੀਟਿੰਗ ਦੇ ਮਗਰੋਂ ਪੁਲਿਸ ਦਾ ਕਿਸਾਨਾਂ ਤੇ ਐਕਸ਼ਨ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਕਿਸਾਨ ਆਗੂ ਸਵਰਨ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੂੰ ਪੰਜਾਬ ਪੁਲਿਸ ਵੱਲੋਂ ਡਿਟੇਨ ਕੀਤਾ ਗਿਆ ਹੈ। ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ , ਦਿਲਬਾਗ ਸਿੰਘ ਗਿੱਲ, ਤੇ ਹੋਰ ਕਿਸਾਨ ਆਗੂ ਪੁਲਿਸ ਹਿਰਾਸਤ ਵਿੱਚ ਲੈ ਲਏ ਗਏ ਹਨ। ਦੱਸ ਦਈਏ ਕਿ ਜਦੋਂ ਕਿਸਾਨ ਮੀਟਿੰਗ ਕਰਕੇ ਚੰਡੀਗੜ੍ਹ ਤੋਂ ਪੰਜਾਬ ਵਿੱਚ ਦਖਲ ਹੋਏ ਤਾਂ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਦੌਰਾਨ ਹੋਈ ਹੱਥੋ ਪਾਈ ਵਿੱਚ ਕਈ ਕਿਸਾਨਾਂ ਦੀਆਂ ਪੱਗਾਂ ਲੱਥਣ ਦੀਆਂ ਗੱਲਾਂ ਵੀ ਕਹੀਆਂ ਜਾ ਰਹੀਆਂ ਹਨ। ਇਸ ਮੌਕੇ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਤੋਂ ਬਾਅਦ ਹੀ ਖਨੌਰੀ ਤੇ ਸ਼ੰਭੂ ਬਾਰਡਰ ਉਪਰ ਵੱਡੀ ਹਿੱਲ਼ਜੁਲ ਸ਼ੁਰੂ ਹੋ ਗਈ। ਦੋਵੇਂ ਥਾਵਾਂ ਉਪਰ ਲੱਗੇ ਕਿਸਾਨ ਮੋਰਚਿਆਂ ਉਪਰ ਵੱਡੀ ਗਿਣਤੀ ਪੁਲਿਸ ਪਹੁੰਚ ਗਈ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਵੱਡੇ ਐਕਸ਼ਨ ਦੀ ਤਿਆਰੀ ਵਿੱਚ ਹੈ।

ਖਨੌਰੀ ਬਾਰਡਰ ਨੇੜੇ 3-4 ਜ਼ਿਲ੍ਹਿਆਂ ਦੀ ਪੁਲਿਸ ਇਕੱਠੀ ਹੋਈ ਹੈ। ਪੁਲਿਸ ਦੀਆਂ ਆਪਣੀਆਂ ਗੱਡੀਆਂ ਹੋਣ ਦੇ ਬਾਵਜੂਦ ਪੁਲਿਸ ਨੇ PRTC ਦੀਆਂ 40 ਬੱਸਾਂ ਬੁੱਕ ਕਰਵਾਈਆਂ ਹਨ। ਦੁਕਾਨਾਂ ਤੇ ਢਾਬਿਆਂ ਉੱਪਰ ਵੱਡੀ ਗਿਣਤੀ ਵਿੱਚ ਪੁਲਿਸ ਇਕੱਠੀ ਹੋ ਰਹੀ ਹੈ। ਖੇਤਾਂ ਵਿੱਚ 40 ਦੇ ਲਗਪਗ ਸਰਕਾਰੀ ਤੇ ਪ੍ਰਾਈਵੇਟ ਬੱਸਾਂ, ਐਂਬੂਲੈਂਸ , ਵਾਟਰ ਕੈਨਨ ਟੈਂਕ ਸਭ ਤਿਆਰ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਅੱਜ ਰਾਜ ਧਰਨੇ ਚੁਕਾ ਸਕਦੀ ਹੈ। ਕਿਸਾਨ ਲੀਡਰਾਂ ਨੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਮੋਰਚਿਆਂ ਵਿੱਚ ਪਹੁੰਚਣ ਲਈ ਕਿਹਾ ਹੈ।

 

LEAVE A REPLY

Please enter your comment!
Please enter your name here