Earthquake : ਭਾਰਤ ਦੇ ਗੁਆਂਢੀ ਦੇਸ਼ ਚੀਨ ਵਿੱਚ ਇੱਕ ਵਾਰ ਫਿਰ ਧਰਤੀ ਕੰਬੀ ਹੈ। ਚੀਨ ਵਿੱਚ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 4.5 ਮਾਪੀ ਗਈ ਹੈ। ਭੂਚਾਲ ਦੇ ਝਟਕਿਆਂ ਨਾਲ ਚੀਨ ਦੇ ਲੋਕ ਡਰ ਗਏ ਅਤੇ ਆਪਣੇ ਘਰਾਂ ਤੋਂ ਬਾਹਰ ਭੱਜਣ ਲੱਗੇ। ਹਾਲਾਂਕਿ, ਭੂਚਾਲ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
ਚੀਨ ਤੋਂ ਪਹਿਲਾਂ ਅਫਗਾਨਿਸਤਾਨ ਵਿੱਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (NSC) ਨੇ ਭੂਚਾਲ ਦੇ ਝਟਕੇ ਲੱਗਣ ਦੀ ਪੁਸ਼ਟੀ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਚੀਨ ਤੋਂ ਪਹਿਲਾਂ ਅੱਧੀ ਰਾਤ ਤੋਂ ਬਾਅਦ ਲਗਭਗ 12.47 ਵਜੇ ਅਫਗਾਨਿਸਤਾਨ ਵਿੱਚ ਵੀ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ ਸਨ।