ਦੀਪਿਕਾ ਲੂਥਰਾ ਨੂੰ ਧਮਕੀਆਂ ਦੇਣ ਦੇ ਮਾਮਲੇ ‘ਚ ਗ੍ਰਿਫ਼ਤਾਰ ਨੌਜਵਾਨ ਜਸਪ੍ਰੀਤ ਸਿੰਘ ਨੂੰ ਅਦਾਲਤ ਨੇ 1 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

0
258
ਦੀਪਿਕਾ ਲੂਥਰਾ ਨੂੰ ਧਮਕੀਆਂ ਦੇਣ ਦੇ ਮਾਮਲੇ 'ਚ ਗ੍ਰਿਫ਼ਤਾਰ ਨੌਜਵਾਨ ਜਸਪ੍ਰੀਤ ਸਿੰਘ ਨੂੰ ਅਦਾਲਤ ਨੇ 1 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅੰਮ੍ਰਿਤਸਰ ਪੁਲਿਸ ਵੱਲੋਂ ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੂੰ ਧਮਕੀਆਂ ਦੇਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਨੌਜਵਾਨ ਨੂੰ ਅੱਜ ਅੰਮ੍ਰਿਤਸਰ ਅਦਾਲਤ ਕੀਤਾ ਪੇਸ਼ ਕੀਤਾ ਗਿਆ ਸੀ ,ਜਿੱਥੇ ਅਦਾਲਤ ਨੇ ਜਸਪ੍ਰੀਤ ਸਿੰਘ ਨੂੰ 1 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਗ੍ਰਿਫ਼ਤਾਰ ਕੀਤੇ ਨੌਜਵਾਨ ਦੀ ਉਮਰ 18 ਸਾਲ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਸੰਪਰਕ ‘ਚ ਸੀ।

ਜਾਣਕਾਰੀ ਅਨੁਸਾਰ ਬੀਤੀ ਰਾਤ ਅੰਮ੍ਰਿਤਸਰ ਪੁਲਿਸ ਨੇ ਦੀਪਿਕਾ ਲੂਥਰਾ ਨੂੰ ਧਮਕੀਆਂ ਦੇਣ ਦੇ ਮਾਮਲੇ ਵਿੱਚ ਜਸਪ੍ਰੀਤ ਸਿੰਘ ਪੁੱਤਰ ਸਤਵਿੰਦਰ ਸਿੰਘ ਵਾਸੀ ਢਿੱਲੋਂ ਨਗਰ, ਲੁਧਿਆਣਾ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਪਹਿਲਾਂ ਅੰਮ੍ਰਿਤਸਰ ਪੁਲਿਸ ਨੇ ਪਟਿਆਲਾ ਤੋਂ ਰਮਨਦੀਪ ਸਿੰਘ ਨਾਮ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਸੀ। ਹਾਲਾਂਕਿ ਰਮਨਦੀਪ ਸਿੰਘ ਵਾਸੀ ਪਟਿਆਲਾ ਵੀ ਇਸ ਵੇਲੇ ਪੁਲਿਸ ਰਿਮਾਂਡ ‘ਤੇ ਹੈ। ਰਿਮਾਂਡ ਦੌਰਾਨ ਅੰਮ੍ਰਿਤਸਰ ਪੁਲਿਸ ਵੱਲੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾਵੇਗੀ ਅਤੇ ਹੋਰ ਵੀ ਜਾਣਕਾਰੀਆਂ ਮਿਲਣ ਦੀ ਸੰਭਾਵਨਾ ਹੈ।

ਕਮਲ ਕੌਰ ਭਾਬੀ ਦੇ ਕਤਲ ਤੋਂ ਬਾਅਦ ਦੀਪਿਕਾ ਲੁਥਰਾ ਨੂੰ ਮਿਲੀ ਸੀ ਜਾਨੋਂ ਮਾਰਨ ਦੀ ਧਮਕੀ

ਦੱਸ ਦਈਏ ਕਿ ਬਠਿੰਡਾ ਵਿਖੇ ਸੋਸ਼ਲ ਮੀਡੀਆ ਇਨਫਲੂਐਂਸਰ ਕਮਲ ਕੌਰ ਭਾਬੀ ਦੇ ਕਤਲ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਦੀਪਿਕਾ ਲੁਥਰਾ ਨੂੰ ਸੋਸ਼ਲ ਮੀਡੀਆ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਜਿਸ ਤੋਂ ਬਾਅਦ ਦੀਪਿਕਾ ਵੱਲੋਂ ਅੰਮ੍ਰਿਤਸਰ ਦੀ ਪੁਲਿਸ ਨੂੰ ਦਰਖਾਸਤ ਦੇ ਕੇ ਸੁਰੱਖਿਆ ਦੀ ਮੰਗ ਕੀਤੀ ਗਈ ਸੀ। ਉਸ ਤੋਂ ਬਾਅਦ ਫਿਰ ਤੋਂ ਈਮੇਲ ਦੇ ਰਾਹੀਂ ਦੀਪਿਕਾ ਲੁਥਰਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ ਅਤੇ ਦੂਸਰੇ ਪਾਸੇ ਅੰਮ੍ਰਿਤਸਰ ਪੁਲਿਸ ਵੱਲੋਂ ਦੀਪਿਕਾ ਲੁਥਰਾ ਦੀ ਸੁਰੱਖਿਆ ਦੇ ਵਿੱਚ ਪੁਲਿਸ ਕਰਮਚਾਰੀ ਵੀ ਤੈਨਾਤ ਕੀਤੇ ਗਏ ਸਨ।

ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ

ਧਮਕੀਆਂ ਮਿਲਣ ਤੋਂ ਬਾਅਦ ਸੋਸ਼ਲ ਮੀਡੀਆ ਇਨਫਲੂਐਂਸਰ ਦੀਪਿਕਾ ਲੂਥਰਾ ਨੇ ਅੰਮ੍ਰਿਤਸਰ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ ਸੀ, ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਅਤੇ ਉਸਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਫੈਸਲਾ ਕਰਦੇ ਹੋਏ 5-6 ਪੁਲਿਸ ਮੁਲਾਜ਼ਮ ਉਸਦੇ ਘਰ ਬਾਹਰ ਤੈਨਾਤ ਕਰ ਦਿੱਤੇ।

 

LEAVE A REPLY

Please enter your comment!
Please enter your name here