ਦੇਸ਼ ਤੋਂ ਵੱਧ ਜ਼ਰੂਰੀ ਕੁਝ ਨਹੀਂ….! ਹੁਣ LPU ‘ਚ ਤੁਰਕੀ ਤੇ ਅਜ਼ਰਬਾਈਜਾਨ ਦੇ ਵਿਦਿਆਰਥੀਆਂ ਨੂੰ ਨਹੀਂ ਮਿਲੇਗਾ

0
2469
ਦੇਸ਼ ਤੋਂ ਵੱਧ ਜ਼ਰੂਰੀ ਕੁਝ ਨਹੀਂ....! ਹੁਣ LPU 'ਚ ਤੁਰਕੀ ਤੇ ਅਜ਼ਰਬਾਈਜਾਨ ਦੇ ਵਿਦਿਆਰਥੀਆਂ ਨੂੰ ਨਹੀਂ ਮਿਲੇਗਾ

 

LPU University: ਦੇਸ਼ ਵਿੱਚ ਹੁਣ ਤੁਰਕੀ ਦਾ ਵਿਰੋਧ ਹੋ ਰਿਹਾ ਹੈ ਤੇ ਬਾਈਕਾਟ ਦੀ ਮੁਹਿੰਮ ਚੱਲ ਰਹੀ ਹੈ। ਹਰ ਤਰ੍ਹਾਂ ਦੇ ਛੋਟੇ ਤੇ ਵੱਡੇ ਵਪਾਰੀਆਂ ਵੱਲੋਂ ਤੁਰਕੀ ਦੇ ਸਮਾਨ ਦਾ ਬਾਈਕਾਟ ਕੀਤਾ ਜਾ ਰਿਹਾ ਹੈ, ਹੁਣ ਇਸ ਮਾਮਲੇ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਆਪਣੀ ਤਰ੍ਹਾਂ ਦਾ ਪਹਿਲੀ ਪਹਿਲ ਕੀਤੀ ਹੈ ਜਿਸ ਵਿੱਚ ਹੁਣ ਤੁਰਕੀ ਤੇ ਅਜ਼ਰਬਾਈਜਾਨ ਦੇ ਵਿਦਿਆਰਥੀਆਂ ਦੇ ਯੂਨੀਵਰਸਿਟੀ ਵਿੱਚ ਦਾਖਲੇ ਉੱਤੇ ਰੋਕ ਲਾ ਦਿੱਤੀ ਹੈ।

ਜ਼ਿਕਰ ਕਰ ਦਈਏ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਭਾਰਤ ਨੇ ਅੱਤਵਾਦੀਆਂ ਵਿਰੁੱਧ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ ਹੈ। ਆਪ੍ਰੇਸ਼ਨ ਸਿੰਦੂਰ ਰਾਹੀਂ, ਭਾਰਤ ਨੇ ਪਾਕਿਸਤਾਨ ਵਿੱਚ ਕਈ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਇਸ ਨਾਲ ਗੁਆਂਢੀ ਦੇਸ਼ ਗੁੱਸੇ ਵਿੱਚ ਆ ਗਿਆ ਤੇ ਇਸਨੇ ਡਰੋਨ ਹਮਲੇ ਕੀਤੇ, ਜਿਸ ਨਾਲ ਭਾਰਤ ਨਾਲ ਜੰਗ ਵਰਗੀ ਸਥਿਤੀ ਪੈਦਾ ਹੋ ਗਈ।

ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੌਰਾਨ, ਤੁਰਕੀ ਅਤੇ ਅਜ਼ਰਬਾਈਜਾਨ ਨੇ ਦੁਸ਼ਮਣ ਦੇਸ਼ ਦਾ ਸਮਰਥਨ ਕੀਤਾ। ਤੁਰਕੀ ਨੇ ਪਾਕਿਸਤਾਨ ਨੂੰ ਡਰੋਨ ਬੰਬ ਵੀ ਮੁਹੱਈਆ ਕਰਵਾਏ। ਪਾਕਿਸਤਾਨ ਦਾ ਸਮਰਥਨ ਕਰਨ ਵਾਲੇ ਦੇਸ਼ ਤੁਰਕੀ ਤੇ ਅਜ਼ਰਬਾਈਜਾਨ ਦਾ ਭਾਰਤ ਵਿੱਚ ਬਾਈਕਾਟ ਕੀਤਾ ਜਾ ਰਿਹਾ ਹੈ। ਭਾਰਤ ਵੀ ਇਨ੍ਹਾਂ ਦੋਵਾਂ ਦੇਸ਼ਾਂ ਨਾਲ ਵਪਾਰ ਬੰਦ ਕਰ ਰਿਹਾ ਹੈ।

ਇਸ ਸਬੰਧ ਵਿੱਚ, ਪੰਜਾਬ ਦੇ ਫਗਵਾੜਾ ਵਿੱਚ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਨੇ ਵੀ ਇਨ੍ਹਾਂ ਦੇਸ਼ਾਂ ਨੂੰ ਸਬਕ ਸਿਖਾਉਣ ਲਈ ਇੱਕ ਵੱਡੀ ਪਹਿਲ ਕੀਤੀ ਹੈ। ਐਲਪੀਯੂ ਨੇ ਤੁਰਕੀ ਅਤੇ ਅਜ਼ਰਬਾਈਜਾਨ ਨਾਲ ਆਪਣੇ ਬਹੁਤ ਸਾਰੇ ਸਮਝੌਤਿਆਂ ਨੂੰ ਰੱਦ ਕਰ ਦਿੱਤਾ ਹੈ। ਅਜਿਹਾ ਕਰਕੇ ਐਲਪੀਯੂ ਦੇਸ਼ ਦੀ ਪਹਿਲੀ ਯੂਨੀਵਰਸਿਟੀ ਬਣ ਗਈ ਹੈ ਜਿਸਨੇ ਦੇਸ਼ ਦੇ ਹਿੱਤ ਵਿੱਚ ਤੁਰਕੀ ਅਤੇ ਅਜ਼ਰਬਾਈਜਾਨ ਨਾਲ ਆਪਣੇ ਸਾਰੇ ਸਮਝੌਤਿਆਂ ਨੂੰ ਰੱਦ ਕਰ ਦਿੱਤਾ ਹੈ।

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਦੋਵਾਂ ਦੇਸ਼ਾਂ ਦੇ ਵਿਦਿਅਕ ਸੰਸਥਾਨਾਂ ਨਾਲ ਛੇ ਅਕਾਦਮਿਕ ਸਾਂਝੇਦਾਰੀਆਂ ਰੱਦ ਕਰ ਦਿੱਤੀਆਂ ਹਨ। ਇਨ੍ਹਾਂ ਸਮਝੌਤਿਆਂ ਦੇ ਤਹਿਤ, ਯੂਨੀਵਰਸਿਟੀ ਨੇ ਇਨ੍ਹਾਂ ਦੇਸ਼ਾਂ ਦੇ ਵਿਦਿਆਰਥੀਆਂ ਤੇ ਫੈਕਲਟੀ ਨੂੰ ਬਰਖਾਸਤ ਕਰ ਦਿੱਤਾ ਹੈ ਤੇ ਸਾਂਝੇ ਖੋਜ ਪ੍ਰੋਜੈਕਟ, ਦੋਹਰੀ ਡਿਗਰੀ ਦੇ ਇਰਾਦੇ ਤੇ ਸਾਰੇ ਅਕਾਦਮਿਕ ਸਮਝੌਤਿਆਂ ਨੂੰ ਰੱਦ ਕਰ ਦਿੱਤਾ ਹੈ। ਅਜਿਹੀ ਸਥਿਤੀ ਵਿੱਚ ਇਨ੍ਹਾਂ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਐਲਪੀਯੂ ਵਿੱਚ ਦਾਖਲਾ ਵੀ ਨਹੀਂ ਮਿਲੇਗਾ।

ਇਸ ਸਬੰਧ ਵਿੱਚ, ਐਲਪੀਯੂ ਦੇ ਸੰਸਥਾਪਕ ਚਾਂਸਲਰ ਅਤੇ ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਕਹਿੰਦੇ ਹਨ ਕਿ ਜਦੋਂ ਸਾਡੀ ਫੌਜ ਦੇ ਬਹਾਦਰ ਸੈਨਿਕ ਅੱਤਵਾਦੀਆਂ ਵਿਰੁੱਧ ਕਾਰਵਾਈਆਂ ਕਰਨ ਲਈ ਆਪਣੀ ਜਾਨ ਜੋਖਮ ਵਿੱਚ ਪਾਉਂਦੇ ਹਨ, ਤਾਂ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਕਿਸੇ ਵੀ ਅਜਿਹੇ ਵਿਅਕਤੀ ਨਾਲ ਸਮਝੌਤਾ ਨਾ ਕਰੀਏ ਜੋ ਸਾਡੇ ਦੇਸ਼ ਅਤੇ ਫੌਜ ਦੇ ਵਿਰੁੱਧ ਹੈ।

LEAVE A REPLY

Please enter your comment!
Please enter your name here