ਧਰੁਵ ਰਾਠੀ ਨੇ ਸਿੱਖ ਗੁਰੂਆਂ ‘ਤੇ ਬਣਾਈ AI ਵੀਡੀਓ ਹਟਾਈ, SGPC ਨੇ ਜਤਾਇਆ ਸੀ ਸਖ਼ਤ ਇਤਰਾਜ਼

0
264
The Sikh Warrior - ਸਿੱਖ ਕੌਮ ਦੇ ਭਾਰੀ ਰੋਸ ਪਿੱਛੋਂ Youtuber ਧਰੁਵ ਰਾਠੀ ਨੇ ਸਿੱਖ ਗੁਰੂਆਂ 'ਤੇ ਬਣਾਈ ਵੀਡੀਓ ਸੋਸ਼ਲ ਮੀਡੀਆ ਤੋਂ ਹਟਾਈ

 

ਯੂਟਿਊਬਰ ਧਰੁਵ ਰਾਠੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਮਦਦ ਨਾਲ ਬਣਾਈ ਗਈ ਸਿੱਖ ਗੁਰੂਆਂ ‘ਤੇ ਇੱਕ ਵੀਡੀਓ ਹਟਾ ਦਿੱਤਾ ਹੈ। ਯੂਟਿਊਬ ‘ਤੇ ਵੀਡੀਓ ਅਪਲੋਡ ਹੋਣ ਤੋਂ ਬਾਅਦ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ‘ਤੇ ਇਤਰਾਜ਼ ਜਤਾਇਆ ਸੀ।

ਇਸ ਦੇ ਨਾਲ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGPC) ਨੇ ਯੂਟਿਊਬਰ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਵਿਵਾਦ ਵਧਣ ਤੋਂ ਬਾਅਦ, ਯੂਟਿਊਬਰ ਨੇ ਇੱਕ ਵੀਡੀਓ ਜਾਰੀ ਕੀਤਾ ਅਤੇ ਕਿਹਾ ਸੀ ਕਿ ਸਿੱਖ ਭਾਈਚਾਰੇ ਦੇ ਲੋਕਾਂ ਦਾ ਕਹਿਣਾ ਹੈ ਕਿ ਵੀਡੀਓ ਵਿੱਚ ਸਿੱਖ ਗੁਰੂਆਂ ਨੂੰ ਐਨੀਮੇਸ਼ਨ ਵਿੱਚ ਦਿਖਾਉਣਾ ਗ਼ਲਤ ਹੈ। ਲੋਕ ਮੈਨੂੰ ਸੋਸ਼ਲ ਮੀਡੀਆ ‘ਤੇ ਆਪਣੀ ਰਾਏ ਦੇ ਸਕਦੇ ਹਨ। ਇਸ ਤੋਂ ਬਾਅਦ ਮੈਂ ਵੀਡੀਓ ਮਿਟਾ ਦਿਆਂਗਾ ਜਾਂ ਕੋਈ ਹੋਰ ਕਾਰਵਾਈ ਕਰਾਂਗਾ। ਇਸ ਤੋਂ ਥੋੜ੍ਹੀ ਦੇਰ ਬਾਅਦ ਯੂਟਿਊਬਰ ਨੇ ਵੀਡੀਓ ਨੂੰ ਡਿਲੀਟ ਕਰ ਦਿੱਤਾ।

ਜ਼ਿਕਰ ਕਰ ਦਈਏ ਕਿ ਯੂਟਿਊਬਰ ਧਰੁਵ ਰਾਠੀ ਵੱਲੋਂ ਸਿੱਖ ਗੁਰੂਆਂ ‘ਤੇ ਬਣਾਈ ਗਈ ਵੀਡੀਓ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਧਰੁਵ ਰਾਠੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਵਰਤੋਂ ਕਰਦੇ ਹੋਏ ਸਿੱਖ ਗੁਰੂਆਂ, ਸ਼ਹੀਦ ਯੋਧਿਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਐਨੀਮੇਸ਼ਨ ਚਲਾ ਕੇ ‘“The Sikh Warrior Who Terrified the Mughals”’ ‘ਤੇ ਇੱਕ ਵੀਡੀਓ ਬਣਾਈ।  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇਸ ’ਤੇ ਇਤਰਾਜ਼ ਜਤਾਇਆ ਹੈ। ਇਸ ਤੋਂ ਇਲਾਵਾ ਸਿਆਸੀ ਧਿਰਾਂ ਵੱਲੋਂ ਵੀ ਇਸ ਖ਼ਿਲਾਫ਼ ਵਿਰੋਧ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਨੇ ਧਰੁਵ ਰਾਠੀ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। DSGMC ਦੇ ਸਾਬਕਾ ਪ੍ਰਧਾਨ ਤੇ ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, “ਧਰੁਵ ਰਾਠੀ ਨੇ ਸਿੱਖ ਇਤਿਹਾਸ ਅਤੇ ਭਾਵਨਾਵਾਂ ਦਾ ਅਪਮਾਨ ਕੀਤਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਰੋਂਦੇ ਬੱਚੇ ਵਜੋਂ ਦਰਸਾਉਣਾ ਸਿੱਖ ਧਰਮ ਦੀ ਭਾਵਨਾ ਦਾ ਅਪਮਾਨ ਹੈ। ਉਸ ਵਿਰੁੱਧ ਧਾਰਾ 295ਏ (ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ) ਤਹਿਤ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।”

ਇਸ ਤੋਂ ਇਲਾਵਾ SGPC ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖਾਂ ਨੂੰ ਆਪਣਾ ਇਤਿਹਾਸ ਜਾਣਨ ਲਈ ਧਰੁਵ ਰਾਠੀ ਦੇ ਏਆਈ-ਅਧਾਰਤ ਵੀਡੀਓ ਦੀ ਕੋਈ ਲੋੜ ਨਹੀਂ ਹੈ। ਧਰੁਵ ਰਾਠੀ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨਾਲ ਸਬੰਧਤ ਕਈ ਮਹੱਤਵਪੂਰਨ ਇਤਿਹਾਸਕ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ।

LEAVE A REPLY

Please enter your comment!
Please enter your name here