ਨਿਗਮ ਚੋਣਾਂ ‘ਚ ਪੋਲਿੰਗ ਬੂਥਾਂ ‘ਤੇ ਹੋਵੇਗੀ ਸਖ਼ਤ ਸੁਰੱਖਿਆ, ਹਰ ਬੂਥ ‘ਤੇ ਤਾਇਨਾਤ ਰਹਿਣਗੇ ਸੁਰੱਖਿਆ ਕਰਮਚਾਰੀ

0
12
ਨਿਗਮ ਚੋਣਾਂ 'ਚ ਪੋਲਿੰਗ ਬੂਥਾਂ 'ਤੇ ਹੋਵੇਗੀ ਸਖ਼ਤ ਸੁਰੱਖਿਆ, ਹਰ ਬੂਥ 'ਤੇ ਤਾਇਨਾਤ ਰਹਿਣਗੇ ਸੁਰੱਖਿਆ ਕਰਮਚਾਰੀ
Spread the love

ਪੰਜਾਬ ਵਿੱਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਚੋਣ ਕਮਿਸ਼ਨ ਨੂੰ ਹਰ ਬੂਥ ‘ਤੇ ਲੋੜੀਂਦੀ ਗਿਣਤੀ ‘ਚ ਪੁਲਿਸ ਮੁਲਾਜ਼ਮ ਤਾਇਨਾਤ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਪੂਰੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਨ ਦੇ ਹੁਕਮ ਦਿੱਤੇ ਸਨ। ਅਦਾਲਤ ਦਾ ਸਾਫ਼ ਕਹਿਣਾ ਹੈ ਕਿ ਚੋਣਾਂ ਨਿਰਪੱਖ ਢੰਗ ਨਾਲ ਕਰਵਾਈਆਂ ਜਾਣ।

ਅਦਾਲਤ ‘ਚ ਦਾਇਰ ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਪੰਚਾਇਤੀ ਚੋਣਾਂ ਦੌਰਾਨ ਵੋਟਰਾਂ ਨਾਲ ਹਿੰਸਾ ਤੇ ਡਰਾਉਣ-ਧਮਕਾਉਣ ਦੀਆਂ ਘਟਨਾਵਾਂ ਇਸ ਚੋਣ ‘ਚ ਨਹੀਂ ਹੋਣੀਆਂ ਚਾਹੀਦੀਆਂ। ਇਹ ਯਕੀਨੀ ਬਣਾਇਆ ਜਾਵੇ ਕਿ ਵੋਟਰ ਬਿਨਾਂ ਕਿਸੇ ਡਰ ਦੇ ਪੂਰੀ ਸੁਰੱਖਿਆ ਨਾਲ ਵੋਟ ਪਾ ਸਕਣ। ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਲੋੜੀਂਦੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਕੀਤੇ ਜਾਣ।

ਪੰਜਾਬ ਵਿੱਚ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਿਗਮ ਚੋਣਾਂ ਹੋ ਰਹੀਆਂ ਹਨ। ਇਸ ਵਾਰ ਈਵੀਐਮ ਰਾਹੀਂ ਵੋਟਾਂ ਪੈਣਗੀਆਂ। 5 ਸ਼ਹਿਰਾਂ ਵਿੱਚ 37 ਲੱਖ 32 ਹਜ਼ਾਰ ਵੋਟਰ ਹਨ। ਇਨ੍ਹਾਂ ਵਿੱਚੋਂ 19.50 ਲੱਖ ਪੁਰਸ਼ ਵੋਟਰ ਅਤੇ 17 ਲੱਖ ਮਹਿਲਾ ਵੋਟਰ ਹਨ। ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਪਹਿਲਾਂ ਵੋਟਿੰਗ ਸ਼ਾਮ 8 ਤੋਂ 4 ਵਜੇ ਤੱਕ ਹੁੰਦੀ ਸੀ ਪਰ ਇਸ ਵਾਰ 1 ਘੰਟਾ ਹੋਰ ਵਧਾ ਦਿੱਤੀ ਗਈ ਹੈ।

ਚੋਣਾਂ ਤੋਂ ਬਾਅਦ ਨਗਰ ਨਿਗਮ ਵਿੱਚ 381 ਮੈਂਬਰ ਚੁਣੇ ਜਾਣਗੇ। ਇਸ ਦੇ ਨਾਲ ਹੀ ਨਗਰ ਕੌਂਸਲਾਂ ਵਿੱਚ 598 ਮੈਂਬਰ ਚੁਣੇ ਜਾਣਗੇ। ਅਮਨ-ਕਾਨੂੰਨ ਲਈ ਵੀ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪੋਲਿੰਗ ਸਟੇਸ਼ਨ ‘ਤੇ 3 ਵਿਅਕਤੀ ਹੋਣਗੇ। ਜੇ 2 ਪੋਲਿੰਗ ਸਟੇਸ਼ਨ ਹਨ ਤਾਂ ਉੱਥੇ 2 ਅਧਿਕਾਰੀ ਤਾਇਨਾਤ ਕੀਤੇ ਜਾਣਗੇ।

ਕਮਿਸ਼ਨਰ ਨੇ ਕਿਹਾ ਹੈ ਕਿ ਚੋਣਾਂ ਦੌਰਾਨ ਅਸਲਾ ਰੱਖਣ ਵਾਲਿਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਹੁਣ ਤੋਂ ਲੈ ਕੇ ਚੋਣ ਪ੍ਰਕਿਰਿਆ ਖਤਮ ਹੋਣ ਤੱਕ ਹਥਿਆਰ ਲੈ ਕੇ ਜਾਣ ਦੀ ਮਨਾਹੀ ਹੋਵੇਗੀ।

 

LEAVE A REPLY

Please enter your comment!
Please enter your name here