ਮੰਡੀ ਗੋਬਿੰਦਗੜ੍ਹ ਵਿੱਚ ਨਿਹੰਗ ਸਿੰਘ ਦੇ ਬਾਣੇ ਵਿੱਚ ਇੱਕ ਵਿਅਕਤੀ ਵੱਲੋਂ ਨੌਜਵਾਨ ਦੇ ਦੋਵੇਂ ਗੁੱਟਾਂ ‘ਤੇ ਤਲਵਾਰ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜ਼ਖਮੀ ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਤੋਂ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ।
ਸ਼ਹਿਰ ਨਿਵਾਸੀਆਂ ਨੇ ਦੱਸਿਆ ਕਿ ਇਹ ਨਿਹੰਗ ਸਿੰਘ ਸ਼ਹਿਰ ਦੇ ਨੌਜਵਾਨਾਂ ‘ਤੇ ਨਸ਼ਾ ਕਰਨ ਦੇ ਇਲਜਾਮ ਲਗਾ ਕੇ ਪਹਿਲਾ ਵੀ ਉਨ੍ਹਾਂ ਨਾਲ ਮਾੜਾ ਵਿਵਹਾਰ ਕਰਦਾ ਸੀ ਤੇ ਹੁਣ ਵੀ ਪਰ ਨੌਜਵਾਨ ‘ਤੇ ਦੋਵੇਂ ਗੁੱਟਾਂ ‘ਤੇ ਨੰਗੀ ਤਲਵਾਰ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਉਧਰ ਮੰਡੀ ਗੋਬਿੰਦਗੜ੍ਹ ਪੁਲਿਸ ਵੱਲੋਂ ਹਰਕਤ ਵਿੱਚ ਆਉਂਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੰਡੀ ਗੋਬਿੰਦਗੜ੍ਹ ਪੁਲਿਸ ਨੇ ਕਿਹਾ ਕਿ ਜ਼ਖਮੀ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ