ਨੀਤੀ ਆਯੋਗ ਦੀ ਮੀਟਿੰਗ ‘ਚ CM ਭਗਵੰਤ ਮਾਨ ਨੇ PM ਮੋਦੀ ਨਾਲ ਕੀਤੀ ਮੁਲਾਕਾਤ ,CISF ਦੀ ਤਾਇਨਾਤੀ ਦੇ ਫ਼ੈਸਲੇ ਨੂੰ ਵਾਪਿਸ ਲੈਣ ਦੀ ਕੀਤੀ ਮੰਗ

0
2793

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਵਿਚ ਨੀਤੀ ਆਯੋਗ ਦੀ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ, ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈੱਡੀ, ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਅਤੇ ਹੋਰ ਮੁੱਖ ਮੰਤਰੀਆਂ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਨੀਤੀ ਆਯੋਗ ਦੀ ਮੀਟਿੰਗ ‘ਚ CM ਭਗਵੰਤ ਮਾਨ ਨੇ ਪੰਜਾਬ ਦੇ ਮੁੱਦੇ ਚੁੱਕੇ ਹਨ।

CM ਭਗਵੰਤ ਮਾਨ ਨੇ ਭਾਖੜਾ ਅਤੇ ਨੰਗਲ ਡੈਮ ਦੀ ਸੁਰੱਖਿਆ ‘ਚ CISF ਦੀ ਤਾਇਨਾਤੀ ਦਾ ਵਿਰੋਧ ਕੀਤਾ ਹੈ ਅਤੇ CISF ਦੀ ਤਾਇਨਾਤੀ ਦੇ ਫ਼ੈਸਲੇ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਹੈ। CM ਭਗਵੰਤ ਮਾਨ ਨੇ ਕਿਹਾ ਕਿ ਡੈਮ ਦੀ ਸੁਰੱਖਿਆ ਹੁਣ ਤੱਕ ਪੰਜਾਬ ਸੰਭਾਲਦਾ ਰਿਹਾ ਹੈ ਅਤੇ CISF ਨਾਲ ਰਾਜਾਂ ਦੇ ਅਧਿਕਾਰ ਕਮਜ਼ੋਰ ਹੋਣਗੇ।

ਉਨ੍ਹਾਂ BBMB ‘ਤੇ ਪੰਜਾਬ ਦੇ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਆਰੋਪ ਲਗਾਇਆ ਹੈ। ਮਾਨ ਨੇ ਕਿਹਾ ਬੀਬੀਐਮਬੀ ਵਿੱਚ ਪੰਜਾਬ ਦੇ ਅਧਿਕਾਰੀਆਂ ਨੂੰ ਨਜ਼ਰਅੰਦਾਜ ਕੀਤਾ ਜਾ ਰਿਹਾ ਹੈ। ਬਿਨਾਂ ਸਹਿਮਤੀ ਤੋਂ ਪਾਣੀ ਛੱਡਣਾ ਕਾਨੂੰਨ ਅਤੇ ਸੰਘੀ ਢਾਂਚੇ ਦੇ ਵਿਰੁੱਧ ਹੈ। ਇਸ ਦੇ ਇਲਾਵਾ ਹਰੀਕੇ ਹੈੱਡ ਵਰਕਸ ਦੀ ਸਫ਼ਾਈ ਲਈ 600 ਕਰੋੜ ਰੁਪਏ ਦੀ ਵਿਸ਼ੇਸ਼ ਰਕਮ ਮੰਗੀ ਗਈ ਹੈ।

 

LEAVE A REPLY

Please enter your comment!
Please enter your name here