ਪਾਠ ਦੌਰਾਨ ਡਿੱਗੀ ਛੱਤ ‘ਚ 22 ਲੋਕ ਦੱਬੇ ਇੱਕ ਦੀ ਮੌਤ, ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

0
97882
ਪਾਠ ਦੌਰਾਨ ਡਿੱਗੀ ਛੱਤ 'ਚ 22 ਲੋਕ ਦੱਬੇ ਇੱਕ ਦੀ ਮੌਤ, ਹਾਦਸੇ ਤੋਂ ਬਾਅਦ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

ਤਰਨਤਾਰਨ ਦੇ ਪਿੰਡ ਸਾਬਰਾ ਦੇ ਇੱਕ ਘਰ ਵਿੱਚ ਕਰਵਾਏ ਗਏ ਸਹਿਜ ਪਾਠ ਦੇ ਭੋਗ ਦੌਰਾਨ ਅਚਾਨਕ ਛੱਤ ਡਿੱਗ ਗਈ। ਇਸ ਹਾਦਸੇ ਵਿੱਚ 20 ਤੋਂ 22 ਲੋਕ ਮਲਬੇ ਹੇਠਾਂ ਦੱਬ ਗਏ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਇਸ ਹਾਦਸੇ ਤੋਂ ਬਾਅਦ ਲੋਕਾਂ ਵਿਚਾਲੇ ਹਲਚਲ ਮੱਚ ਗਈ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਦੁਖਦਾਈ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਜ਼ਖਮੀਆਂ ਦੇ ਇਲਾਜ ਦਾ ਪ੍ਰਬੰਧ ਕਰਨ ਅਤੇ ਮ੍ਰਿਤਕਾਂ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ।

ਹਰਭਜਨ ਸਿੰਘ ਉਰਫ਼ ਲਵਲੀ, ਪੁੱਤਰ ਭਗਵਾਨ ਸਿੰਘ ਦੇ ਘਰ ਸਹਿਜ ਪਾਠ ਦਾ ਭੋਗ ਪਾਇਆ ਗਿਆ, ਜਿਸ ਵਿੱਚ ਬਹੁਤ ਸਾਰੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਘਰ ਦੀ ਛੱਤ ‘ਤੇ ਇੱਕ ਟੈਂਟ ਲਗਾਇਆ ਗਿਆ ਸੀ ਅਤੇ ਲੋਕ ਉੱਥੇ ਬੈਠੇ ਸਨ। ਪਰ ਛੱਤ ਬਹੁਤ ਪੁਰਾਣੀ ਹੋਣ ਕਰਕੇ ਅਚਾਨਕ ਡਿੱਗ ਗਈ, ਜਿਸ ਕਾਰਨ 20-22 ਲੋਕ ਮਲਬੇ ਹੇਠ ਦੱਬ ਗਏ ਅਤੇ ਇੱਕ ਵਿਅਕਤੀ ਦੀ ਮੌਤ ਹੋ ਗਈ।

 

 

LEAVE A REPLY

Please enter your comment!
Please enter your name here