ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇੱਥੇ ਦੱਸਿਆ ਕਿ ਹਾਕੀ ਓਲੰਪੀਅਨ ਦੇ ਸਨਮਾਨ ਵਿੱਚ ਪਿੰਡ ਰਾਜਧਾਨ ਦੇ ਜੀ.ਐਸ.ਐਸ.ਐਸ. ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਸਕੂਲ ਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ।
ਮੰਤਰੀ ਨੇ ਕਿਹਾ ਕਿ ਇਹ ਸੰਕੇਤ ਜਰਮਨਪ੍ਰੀਤ ਸਿੰਘ ਦੇ ਭਾਰਤੀ ਹਾਕੀ ਟੀਮ ਲਈ ਸ਼ਾਨਦਾਰ ਯੋਗਦਾਨ ਨੂੰ ਮਾਨਤਾ ਦੇਵੇਗਾ, ਜਿਸ ਨੇ ਹਾਲ ਹੀ ਵਿੱਚ ਪੈਰਿਸ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਉਨ੍ਹਾਂ ਕਿਹਾ ਕਿ ਮੇਰੇ ਹਲਕੇ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਰਾਜਧਾਨ ਦੇ ਵਸਨੀਕ ਹੋਣ ਦੇ ਨਾਤੇ ਜਰਮਨਪ੍ਰੀਤ ਸਿੰਘ ਦੀ ਪ੍ਰਾਪਤੀ ਹਲਕੇ ਅਤੇ ਅੰਮ੍ਰਿਤਸਰ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ।
ਈਟੀਓ ਨੇ ਅੱਗੇ ਕਿਹਾ, “ਜੰਡਿਆਲਾ ਗੁਰੂ ਹਲਕੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਵਿੱਚੋਂ ਜਰਮਨਪ੍ਰੀਤ ਸਿੰਘ ਦਾ ਪਿੰਡ ਰਾਜਧਾਨ ਅਤੇ ਗੁਰਜੰਟ ਸਿੰਘ ਦਾ ਪਿੰਡ ਖਲਹੇੜਾ ਇਸ ਹਲਕੇ ਵਿੱਚ ਆਉਂਦਾ ਹੈ।” ਉਨ੍ਹਾਂ ਦੱਸਿਆ ਕਿ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਦਾ ਪਿੰਡ ਤਿੰਮੋਵਾਲ ਵੀ ਜੰਡਿਆਲਾ ਗੁਰੂ ਹਲਕੇ ਦੇ ਨੇੜੇ ਹੈ।