Home ਪੰਜਾਬ ਪਿੰਡ ਸੰਗਤ ਕਲਾਂ ਵਿਖੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਪਿੰਡ ਸੰਗਤ ਕਲਾਂ ਵਿਖੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

0
1556

ਬਠਿੰਡਾ ਦੇ ਪਿੰਡ ਸੰਗਤ ਕਲਾਂ ਵਿਖੇ ਬੀਤੀ ਦੇਰ ਰਾਤ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਜਗਸੀਰ ਸਿੰਘ ਜੱਸੀ ਬਾਗਵਾਲੀ ਦਾ ਰਹਿਣ ਵਾਲਾ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਸੰਗਤ ਕਲਾਂ ਵਿਖੇ ਕਿਸੇ ਕੰਮ ਲਈ ਆਇਆ ਸੀ ਤਾਂ 2 ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਇਸ ਨੌਜਵਾਨ ਦਾ ਕਤਲ ਕਰ ਦਿੱਤਾ ਹੈ। ਮੌਕੇ ’ਤੇ ਥਾਣਾ ਸੰਗਤ ਦੀ ਪੁਲਿਸ ਵੀ ਪਹੁੰਚ ਗਈ ਅਤੇ ਜਾਂਚ ਵਿਚ ਜੁੱਟ ਗਈ ਹੈ।

ਮ੍ਰਿਤਕ ਨੌਜਵਾਨ ਦਾ ਅਜੇ ਤਿੰਨ ਚਾਰ ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਇਸ ਘਟਨਾ ਦਾ ਪਤਾ ਲੱਗਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

LEAVE A REPLY

Please enter your comment!
Please enter your name here

Exit mobile version