ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਐਸ.ਏ.ਐਸ.ਨਗਰ ਨੇ ਇੱਕ ਵਿਅਕਤੀ ਨੂੰ ਅੰਤਰ-ਰਾਜੀ ਸੰਗਠਿਤ ਹਥਿਆਰਾਂ ਦੀ ਤਸਕਰੀ ਦਾ ਰੈਕੇਟ ਚਲਾਉਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ ਅਤੇ ਉਸਦੇ ਕਬਜ਼ੇ ਵਿੱਚੋਂ 32 ਬੋਰ ਦੇ ਚਾਰ ਪਿਸਤੌਲ ਬਰਾਮਦ ਕੀਤੇ ਹਨ।
ਫੜੇ ਗਏ ਮੁਲਜ਼ਮ ਦੀ ਪਛਾਣ ਵਿਨੋਦ ਕੁਮਾਰ ਉਰਫ ਰਾਹੁਲ ਵਾਸੀ ਗਿਆਸਪੁਰਾ, ਲੁਧਿਆਣਾ ਵਜੋਂ ਹੋਈ ਹੈ। ਬਾਅਦ ਵਾਲੇ ਦਾ ਅਪਰਾਧਿਕ ਪਿਛੋਕੜ ਹੈ ਜਿਸ ਦੇ ਖਿਲਾਫ ਚੋਰੀ ਅਤੇ ਖੋਹ ਦੇ ਮਾਮਲੇ ਦਰਜ ਹਨ।
ਡੀਜੀਪੀ ਨੇ ਦੱਸਿਆ ਕਿ ਐਸਐਸਓਸੀ ਅੰਮ੍ਰਿਤਸਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਵਿਨੋਦ, ਜੋ ਕਿ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਗੋਲਾ-ਬਾਰੂਦ ਸਪਲਾਈ ਕਰਨ ਵਿੱਚ ਸ਼ਾਮਲ ਹੈ, ਹਥਿਆਰਾਂ ਦੀ ਖੇਪ ਅਪਰਾਧਿਕ ਅਨਸਰਾਂ ਤੱਕ ਪਹੁੰਚਾਉਣ ਲਈ ਲੁਧਿਆਣਾ ਤੋਂ ਖਰੜ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਤੁਰੰਤ ਕਾਰਵਾਈ ਕਰਦੇ ਹੋਏ ਐਸ.ਐਸ.ਓ.ਸੀ ਦੀ ਪੁਲਿਸ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਵਿਨੋਦ ਕੁਮਾਰ ਨੂੰ ਘੜੂੰਆਂ ਖਰੜ ਦੇ ਟੋਲ ਪਲਾਜ਼ਾ ਨੇੜਿਓਂ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 32 ਬੋਰ ਦੇ ਦੋ ਪਿਸਤੌਲ ਬਰਾਮਦ ਕੀਤੇ ਹਨ, ਜਦੋਂਕਿ ਅਗਲੇਰੀ ਜਾਂਚ ਦੌਰਾਨ ਦੋ ਹੋਰ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਕੋਲੋਂ 32 ਬੋਰ ਦੀ ਪਿਸਤੌਲ ਬਰਾਮਦ ਹੋਈ।