ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੇ ਖਿਲਾਫ਼ ਦਰਜ FIR ਦੇ ਮਾਮਲੇ ਵਿੱਚ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈ ਕੋਰਟ ਨੇ ਬਾਜਵਾ ਨੂੰ ਵੱਡੀ ਰਾਹਤ ਦਿੰਦਿਆਂ ਗ੍ਰਿਫ਼ਤਾਰੀ ‘ਤੇ 22 ਅਪ੍ਰੈਲ ਤੱਕ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ 22 ਅਪ੍ਰੈਲ ਤੱਕ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮੋਹਾਲੀ ਸਾਈਬਰ ਪੁਲਿਸ ਸਟੇਸ਼ਨ ਵਿੱਚ 13 ਅਪ੍ਰੈਲ ਨੂੰ ਦਰਜ ਕੀਤੀ ਗਈ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਇਸਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ।