ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਰਵਜੋਤ ਸਿੰਘ ਨੂੰ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਸ਼ਹਿਰ ਦੇ ਪਹਿਲੇ ਦੌਰੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਲੁਧਿਆਣਾ ਵੱਲੋਂ ਸਥਾਨਕ ਸਰਕਟ ਹਾਊਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ।
ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ ਦਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡਚਲਵਾਲ ਨੇ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਦਲਜੀਤ ਸਿੰਘ ਭੋਲਾ ਗਰੇਵਾਲ, ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਮਦਨ ਲਾਲ ਬੱਗਾ, ਰਜਿੰਦਰਪਾਲ ਕੌਰ ਛੀਨਾ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਨੇ ਸਰਕਟ ਹਾਊਸ ਵਿਖੇ ਪੰਜਾਬ ਪੁਲਿਸ ਵੱਲੋਂ ਦਿੱਤੇ ਗਾਰਡ ਆਫ਼ ਆਨਰ ਤੋਂ ਸਲਾਮੀ ਵੀ ਲਈ। ਸਿੰਘ ਨੇ ਸਥਾਨਕ ਵਿਧਾਇਕਾਂ, ਡਿਪਟੀ ਕਮਿਸ਼ਨਰ, ਨਗਰ ਨਿਗਮ ਕਮਿਸ਼ਨਰ ਸਮੇਤ ਹੋਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕੀਤੀ ਅਤੇ ਚੱਲ ਰਹੇ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ। ਬਾਅਦ ਵਿੱਚ ਕੈਬਨਿਟ ਮੰਤਰੀ ਡਾ. ਸਿੰਘ ਨੇ ਸਥਾਨਕ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਦੇ ਨਾਲ ਸੋਮਵਾਰ ਨੂੰ ਪੁਰਾਣੇ ਸ਼ਹਿਰ ਦੇ ਖੇਤਰਾਂ ਵਿੱਚ ਆਯੋਜਿਤ ਭਗਵਾਨ ਵਾਲਮੀਕਿ ਸ਼ਭਾ ਯਾਤਰਾ ਵਿੱਚ ਵੀ ਸ਼ਿਰਕਤ ਕੀਤੀ।