ਪ੍ਰੇਮਿਕਾ ਤੋਂ ਤੰਗ ਆ ਕੇ 32 ਸਾਲਾ ਨੌਜਵਾਨ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ , ਪਰਿਵਾਰਿਕ ਮੈਂਬਰਾਂ ਨੇ ਲਗਾਏ ਗੰਭੀਰ ਆਰੋਪ ,ਮਿਲਿਆ ਸੁਸਾਈਡ ਨੋਟ

1
1241

ਬਠਿੰਡਾ ਦੀ ਸੰਗੂਆਣਾ ਬਸਤੀ ਵਿਖੇ 32 ਸਾਲਾ ਨੌਜਵਾਨ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਧਰ ਦੂਜੇ ਪਾਸੇ ਪਰਿਵਾਰਿਕ ਮੈਂਬਰਾਂ ਵੱਲੋਂ ਉਸ ਦੀ ਹੀ ਪ੍ਰੇਮਿਕਾ ‘ਤੇ ਬਲੈਕ ਮੇਲਿੰਗ ਦੇ ਆਰੋਪ ਲਗਾਏ ਜਾ ਰਹੇ ਹਨ ਕਿ ਲੜਕੀ ਵੱਲੋਂ ਉਹਨਾਂ ਦੇ ਲੜਕੇ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ। ਜਿਸ ਤੋਂ ਦੁਖੀ ਹੋ ਕੇ ਲੜਕੇ ਵੱਲੋਂ ਖੁਦਕੁਸ਼ੀ ਕਰ ਲਈ ਗਈ। ਖੁਦਕੁਸ਼ੀ ਤੋਂ ਪਹਿਲਾਂ ਸੁਸਾਈਡ ਨੋਟ ਵੀ ਲਿਖਿਆ ਗਿਆ ਹੈ।

ਮ੍ਰਿਤਕ ਲੜਕੇ ਰਾਹੁਲ ਦੇ ਪਿਤਾ ਸੀਤਾ ਰਾਮ ਨੇ ਦੱਸਿਆ ਕਿ ਉਹਨਾਂ ਦੇ ਲੜਕੇ ਰਾਹੁਲ ਕੁਮਾਰ ਦੇ ਲੜਕੀ ਰਿੰਕੂ ਬਾਲਾ ਨਾਲ ਪਿਛਲੇ ਲੰਬੇ ਸਮੇਂ ਤੋਂ ਪ੍ਰੇਮ ਸਬੰਧ ਸਨ। ਲੜਕੀ ਵੱਲੋਂ ਲਗਾਤਾਰ ਉਸ ਨੂੰ ਤੰਗ ਪਰੇਸ਼ਾਨ ਅਤੇ ਬਲੈਕਮੇਲ ਕੀਤਾ ਜਾਂਦਾ ਸੀ। ਜਿਸ ਤੋਂ ਪਰੇਸ਼ਾਨ ਹੋ ਕੇ ਰਾਤ ਸਮੇਂ ਉਸ ਵੱਲੋਂ ਪੱਖੇ ‘ਤੇ ਲਟਕ ਕੇ ਫਾਹਾ ਲੈ ਲਿੱਤਾ ਗਿਆ ਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਰਾਹੁਲ ਕੁਮਾਰ ਦਾ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਜਿਸ ਵਿੱਚ ਉਸ ਨੇ ਲੜਕੀ ‘ਤੇ ਕਈ ਤਰ੍ਹਾਂ ਦੇ ਗੰਭੀਰ ਦੋਸ਼ ਲਾਏ ਹਨ। ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਜਾਣਕਾਰੀ ਦਿੰਦੇ ਹੋਏ ਲੜਕੇ ਦੇ ਚਾਚੇ ਪਵਨ ਕੁਮਾਰ ਦਾ ਕਹਿਣਾ ਹੈ ਕੀ ਉਕਤ ਲੜਕੀ ਵੱਲੋਂ ਮੇਰੇ ਭਤੀਜੇ ਨੂੰ ਤੰਗ ਪਛਾਣ ਕੀਤਾ ਜਾ ਰਿਹਾ ਸੀ। ਜਿਸ ਤੋਂ ਦੁਖੀ ਹੋ ਕੇ ਉਸਨੇ ਰਾਤ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ ਤੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ। ਉੱਥੇ ਹੀ ਉਸਦੇ ਚਾਚੇ ਵੱਲੋਂ ਦੱਸਿਆ ਗਿਆ ਕਿ ਲੜਕੇ ਵੱਲੋਂ  ਸੁਸਾਈਡ ਨੋਟ ਵੀ ਲਿਖਿਆ ਗਿਆ ਹੈ। ਜਿਸ ਵਿੱਚ ਲੜਕੀ ਦੀਆਂ ਸਾਰੀ ਗੱਲਾਂ ਲਿਖੀਆਂ ਗਈਆਂ ਹਨ, ਜੋ ਸੁਸਾਈਡ ਨੋਟ ਪੁਲਿਸ ਕੋਲ ਹੈ ਤੇ ਪੁਲਿਸ ਵੱਲੋਂ ਮਾਮਲੇ ‘ਤੇ ਕਾਰਵਾਈ ਕੀਤੀ ਜਾ ਰਹੀ ਹੈ

ਜਾਣਕਾਰੀ ਦਿੰਦੇ ਹੋਏ ਸਮਾਜਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਵਰਕਰ ਵਿੱਕੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਕੰਟਰੋਲ ਰੂਮ ‘ਤੇ ਸੂਚਨਾ ਮਿਲਦੇ ਹੀ ਉਹਨਾਂ ਦੀ ਐਬੂਲੈਂਸ ਸੇਵਾ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਸੰਗੂਆਣਾ ਬਸਤੀ ਵਿਖੇ ਪੁਲਿਸ ਦੀ ਸਹਾਇਤਾ ਨਾਲ ਉਕਤ ਨੌਜਵਾਨ ਦੀ ਲਾਸ਼ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚਲੇ ਮੁਰਦਾ ਘਰ ਵਿੱਚ ਰੱਖਿਆ ਗਿਆ।

 

1 COMMENT

LEAVE A REPLY

Please enter your comment!
Please enter your name here