ਪੰਜਾਬ ਸਰਕਾਰ ਬੇਸਹਾਰਾ ਪਸ਼ੂਆਂ ਦੀ ਸੁਰੱਖਿਆ ਲਈ ਤੇਜ਼ੀ ਨਾਲ ਉਪਰਾਲੇ ਕਰ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਨੇ ਸੈਕਟਰ 68, ਫਾਰੈਸਟ ਕੰਪਲੈਕਸ ਬਿਲਡਿੰਗ ਐਸਏਐਸ (ਮੁਹਾਲੀ) ਵਿਖੇ ਗਵਰਨਿੰਗ ਬਾਡੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ। ਸ੍ਰੀ ਸਿੰਗਲਾ ਨੇ ਦੱਸਿਆ ਕਿ ਸੂਬੇ ਵਿੱਚ ਬੇਘਰੇ ਪਸ਼ੂਆਂ ਦੀ ਵਧ ਰਹੀ ਗਿਣਤੀ ਕਾਰਨ ਹਾਦਸਿਆਂ ਦਾ ਖਤਰਾ ਵਧ ਗਿਆ ਹੈ। ਇਸ ਲਈ ਇਨ੍ਹਾਂ ਪਸ਼ੂਆਂ ਦੇ ਸਹੀ ਪ੍ਰਬੰਧਨ ਲਈ ਪ੍ਰਭਾਵੀ ਉਪਾਅ ਲਾਗੂ ਕਰਨਾ ਜ਼ਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੀਟਿੰਗ ਦੌਰਾਨ ਗਊਆਂ ਦੀ ਭਲਾਈ ਦੇ ਕੰਮਾਂ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ ਅਤੇ ਨਗਰ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਰਾਹੀਂ ਫੰਡ ਪ੍ਰਾਪਤ ਕਰਨ ‘ਤੇ ਜ਼ੋਰ ਦਿੱਤਾ ਗਿਆ।
ਮੀਟਿੰਗ ਵਿੱਚ ਵਿੱਤ, ਸੁਰੱਖਿਆ, ਪਸ਼ੂ ਪਾਲਣ, ਸਥਾਨਕ ਸਰਕਾਰਾਂ, ਬਿਜਲੀ, ਟਰਾਂਸਪੋਰਟ ਅਤੇ ਪੇਂਡੂ ਵਿਕਾਸ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।