ਪੰਜਾਬ ‘ਚ ਇੱਕ ਹੋਰ ਭਾਜਪਾ ਆਗੂ ਨੂੰ ਪਾਕਿਸਤਾਨ ਤੋਂ ਮਿਲੀ ਧਮਕੀ, ਮੱਚਿਆ ਹੜਕੰਪ, ਪੁਲਿਸ ਅਲਰਟ

0
10433

ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਸੈਂਟ੍ਰਲ ਟਾਊਨ ਸਥਿਤ ਨਿਵਾਸ ‘ਤੇ ਕੁਝ ਦਿਨ ਪਹਿਲਾਂ ਹੋਏ ਗ੍ਰੇਨੇਡ ਹਮਲੇ ਤੋਂ ਬਾਅਦ ਹੁਣ ਸ਼ਹਿਰ ਦੇ ਇੱਕ ਹੋਰ ਭਾਜਪਾ ਆਗੂ ਨੂੰ ਪਾਕਿਸਤਾਨ ਵੱਲੋਂ ਧਮਕੀ ਮਿਲੀ ਹੈ। ਜਿਸ ਦੀ ਸ਼ਿਕਾਇਤ ਉਨ੍ਹਾਂ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੂੰ ਦਿੱਤੀ ਹੈ। ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਡੀ.ਡੀ.ਆਰ. ਦਰਜ ਕਰਕੇ ਰਿਵਾਇਤੀ ਕਾਰਵਾਈ ਤਾਂ ਕਰ ਲਈ, ਪਰ ਇਸ ਮਾਮਲੇ ਵਿੱਚ ਹਾਲੇ ਤਕ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ। ਭਾਜਪਾ ਆਗੂ ਨੇ ਇਸ ਮਾਮਲੇ ਸਬੰਧੀ ਮੀਡੀਆ ਨੂੰ ਵੀ ਹਾਲੇ ਤਕ ਕੋਈ ਜਾਣਕਾਰੀ ਨਹੀਂ ਦਿੱਤੀ।

ਪੰਜਾਬ ਦੇ ਲੋਕਾਂ ਨੂੰ ਪਾਕਿ ਤੋਂ ਮਿਲ ਰਹੀਆਂ ਧਮਕੀਆਂ

ਇਸੇ ਤਰ੍ਹਾਂ ਕੁਝ ਦਿਨ ਪਹਿਲਾਂ ਇੱਕ ਪ੍ਰਸਿੱਧ ਅਖਬਾਰ ਦੇ ਪੱਤਰਕਾਰ ਨੂੰ ਵੀ ਪਾਕਿਸਤਾਨ ਦੇ ਨੰਬਰ ਤੋਂ ਧਮਕੀ ਆਈ ਸੀ, ਜਿਸ ਦੀ ਸ਼ਿਕਾਇਤ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੂੰ ਭੇਜੀ ਗਈ ਸੀ।

ਇਸ ਸਬੰਧੀ ਕਮਿਸ਼ਨਰੇਟ ਪੁਲਿਸ ਅਤੇ ਪੰਜਾਬ ਦੇ ਕਈ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਵੀ ਜਾਣੂ ਕਰਵਾਇਆ ਗਿਆ ਸੀ, ਪਰ ਹਾਲੇ ਤੱਕ ਪੁਲਿਸ ਵੱਲੋਂ ਇਸ ਮਾਮਲੇ ਨੂੰ ਲੈ ਕੇ ਕੋਈ ਗੰਭੀਰਤਾ ਨਹੀਂ ਦਿਖਾਈ ਗਈ। ਪੁਲਿਸ ਹਾਲੇ ਵੀ ਕਿਸੇ ਇਨਪੁੱਟ ਦੀ ਉਡੀਕ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੁਣ ਤਕ ਲਗਭਗ ਕਈ ਬੰਬ ਧਮਾਕੇ ਹੋ ਚੁੱਕੇ ਹਨ, ਜਿਨ੍ਹਾਂ ਵਿੱਚੋਂ ਇਕ ਵੀ ਮਾਮਲੇ ‘ਚ ਪੁਲਿਸ ਕੋਲ ਪਹਿਲਾਂ ਤੋਂ ਕੋਈ ਇਨਪੁੱਟ ਨਹੀਂ ਸੀ। ਇਸ ਤੋਂ ਇਹ ਸਾਫ ਹੋ ਜਾਂਦਾ ਹੈ ਕਿ ਪੰਜਾਬ ਦੀ ਖੁਫੀਆ ਏਜੰਸੀਆਂ ਪੂਰੀ ਤਰ੍ਹਾਂ ਫੇਲ ਸਾਬਤ ਹੋ ਰਹੀਆਂ ਹਨ।

ਹੈਰਾਨੀ ਦੀ ਗੱਲ ਇਹ ਹੈ ਕਿ ਪੁਲਿਸ ਹਮੇਸ਼ਾ ਘਟਨਾ ਹੋਣ ਤੋਂ ਬਾਅਦ ਹੀ ਕਿਉਂ ਜਾਗਦੀ ਹੈ। ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਹੋਏ ਹਮਲੇ ਤੋਂ ਬਾਅਦ ਪੁਲਿਸ ਨੇ ਉਸ ਇਲਾਕੇ ਨੂੰ ਸੀਲ ਕਰ ਦਿੱਤਾ ਸੀ। ਕਾਲੀਆ ਦੇ ਘਰ ਦੇ ਬਾਹਰ ਪੱਕੀ ਗਾਰਦ ਤਾਇਨਾਤ ਕਰ ਦਿੱਤੀ ਗਈ ਅਤੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ।

NIA ਵੱਲੋਂ ਕੀਤੀ ਜਾਵੇਗੀ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਦੀ ਜਾਂਚ

ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਦੀ ਜਾਂਚ ਹੁਣ NIA ਵੱਲੋਂ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਸੀ। ਜ਼ਿਕਰਯੋਗ ਹੈ ਕਿ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਕੇਂਦਰੀ ਏਜੰਸੀਆਂ ਹਰਕਤ ਵਿੱਚ ਹਨ। NIA ਨੇ ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਇੱਕ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਹੈ।

 

LEAVE A REPLY

Please enter your comment!
Please enter your name here