ਪੰਜਾਬ ਸਰਕਾਰ ਨੇ ਸੂਬੇ ਵਿੱਚ ਚੱਲ ਰਹੇ ਸਾਰੇ ਸਿੱਖਿਆ ਬੋਰਡਾਂ ਅਤੇ ਸਕੂਲਾਂ ਨੂੰ ਹਦਾਇਤ ਕੀਤੀ ਹੈ ਕਿ ਉਨ੍ਹਾਂ ਨੂੰ ਵਿਦਿਆਰਥੀਆਂ ਨੂੰ ਪੰਜਾਬੀ ਨੂੰ ਜ਼ਰੂਰੀ ਵਿਸ਼ੇ ਦੇ ਤੌਰ ‘ਤੇ ਪੜ੍ਹਾਉਣਾ ਪਵੇਗਾ। ਇਸ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਮਾਮਲੇ ਸਬੰਧੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰੈਸ ਕਾਨਫਰੰਸ ਵੀ ਕੀਤੀ ਹੈ।
ਇਸ ਸਬੰਧ ਵਿੱਚ ਰਾਜ ਐਕਟ ਵਿੱਚ ਪ੍ਰਬੰਧ ਕੀਤਾ ਗਿਆ ਹੈ। ਇਸ ਅਨੁਸਾਰ, ਦਸਵੀਂ ਜਮਾਤ ਦੇ ਕਿਸੇ ਵੀ ਵਿਦਿਆਰਥੀ ਨੂੰ ਪੰਜਾਬੀ ਤੋਂ ਬਿਨਾਂ ਪਾਸ ਨਹੀਂ ਐਲਾਨਿਆ ਜਾਵੇਗਾ। ਜਿਹੜੇ ਸਕੂਲ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰਨਗੇ, ਉਨ੍ਹਾਂ ਵਿਰੁੱਧ ਪੰਜਾਬ ਭਾਸ਼ਾ ਐਕਟ 2008 ਤਹਿਤ ਕਾਰਵਾਈ ਕੀਤੀ ਜਾਵੇਗੀ।
ਨੋਟੀਫਿਕੇਸ਼ਨ ਵਿੱਚ ਮੁੱਖ ਤੌਰ ‘ਤੇ ਤਿੰਨ ਨੁਕਤੇ ਹਨ –
1. ਕਿਸੇ ਵੀ ਵਿਦਿਆਰਥੀ ਨੂੰ ਦਸਵੀਂ ਜਮਾਤ ਵਿੱਚ ਪੰਜਾਬੀ ਪੜ੍ਹੇ ਬਿਨਾਂ ਪਾਸ ਨਹੀਂ ਕੀਤਾ ਜਾਵੇਗਾ।
2. ਪੰਜਾਬ ਦੇ ਕਿਸੇ ਵੀ ਬੋਰਡ ਨਾਲ ਸਬੰਧਤ ਸਕੂਲ ਵਿੱਚ ਪੰਜਾਬੀ ਨੂੰ ਮੁੱਖ ਭਾਸ਼ਾ ਵਜੋਂ ਪੜ੍ਹਾਇਆ ਜਾਣਾ ਚਾਹੀਦਾ ਹੈ।
3. ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਵਿਰੁੱਧ ਪੰਜਾਬ ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿੱਖਿਆ ਐਕਟ, 2008 ਅਤੇ ਸਮੇਂ-ਸਮੇਂ ‘ਤੇ ਇਸ ਵਿੱਚ ਕੀਤੀਆਂ ਜਾਣ ਵਾਲੀਆਂ ਸੋਧਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।