ਭਰਤਾ ਪ੍ਰਾਜੈਕਟ ਰੱਦ: ਪੰਜਾਬ ’ਚ ਚੱਲ ਰਹੇ ਭਾਰਤ ਮਾਲਾ ਪ੍ਰੋਜੈਕਟ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਤਰਨਤਾਰਨ ’ਚ ਭਾਰਤ ਮਾਲਾ ਨਾਲ ਜੁੜਿਆ ਪ੍ਰੋਜੈਕਟ ਨੂੰ ਰੱਦ ਕਰ ਦਿੱਤਾ ਗਿਆ ਹੈ। ਜਿਸ ਦੀ ਮੁੱਖ ਵਜ੍ਹਾ ਜ਼ਮੀਨ ਨਾਲ ਮਿਲਣ ਨੂੰ ਦੱਸਿਆ ਜਾ ਰਿਹਾ ਹੈ।
ਦੱਸ ਦਈਏ ਕਿ ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ ਵੇਅ ਨਿਕਲਣ ਵਾਲੇ ਬਾਈਪਾਸ ਦੇ ਪ੍ਰੋਜੈਕਟ ਨੂੰ ਰੱਦ ਕਰ ਦਿੱਤਾ ਗਿਆ ਹੈ। ਦਰਅਸਲ ਜਿਸ ਕੰਪਨੀ ਨੂੰ ਇਹ ਪ੍ਰੋਜੈਕਟ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੇ ਦਿੱਤਾ ਸੀ, ਉਸ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਪ੍ਰੋਜੈਕਟ 1071 ਕਰੋੜ ਰੁਪਏ ਦਾ ਦੱਸਿਆ ਜਾ ਰਿਹਾ ਹੈ।