ਪੰਜਾਬ ਵਿੱਚ ਭੂਚਾਲ: ਪੰਜਾਬ ਸਣੇ ਦੁਪਹਿਰ ਸਮੇਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਿਕ 12 ਵਜ ਕੇ 21 ਮਿੰਟ ’ਤੇ ਭੂਚਾਲ ਆਇਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਸਣੇ ਕਈ ਥਾਵਾਂ ’ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ।
ਕਾਬਿਲੇਗੌਰ ਹੈ ਕਿ 28 ਮਾਰਚ ਨੂੰ ਮਿਆਂਮਾਰ ਵਿੱਚ ਆਏ ਵਿਨਾਸ਼ਕਾਰੀ ਭੂਚਾਲ ਤੋਂ ਬਾਅਦ ਇਸ ਵਿੱਚ ਵਾਧਾ ਹੋਇਆ ਹੈ। 28 ਮਾਰਚ ਨੂੰ ਮਿਆਂਮਾਰ ਦੇ ਮਾਂਡਲੇ ਖੇਤਰ ਵਿੱਚ 7.7 ਤੀਬਰਤਾ ਦਾ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ। ਇਸ ਨਾਲ ਭਾਰੀ ਜਾਨ-ਮਾਲ ਦਾ ਨੁਕਸਾਨ ਹੋਇਆ।