ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਟੀਮ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗੁਰੀ ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਦਾ ਰਹਿਣ ਵਾਲਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਕੁੱਲ 5 ਗੈਰ-ਕਾਨੂੰਨੀ ਹਥਿਆਰ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਜਲਦੀ ਹੀ ਪੁਲਿਸ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰੇਗੀ ਤੇ ਪੁੱਛਗਿੱਛ ਲਈ ਉਸਨੂੰ ਰਿਮਾਂਡ ‘ਤੇ ਲਵੇਗੀ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ- ਗੁਪਤ ਜਾਣਕਾਰੀ ਦੇ ਆਧਾਰ ‘ਤੇ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅਮਰੀਕਾ ਤੋਂ ਚਲਾਏ ਜਾ ਰਹੇ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਲੁਧਿਆਣਾ ਦੇ ਗੁਰਵਿੰਦਰ ਸਿੰਘ ਉਰਫ਼ ਗੁਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਉਸਦੇ ਕਬਜ਼ੇ ਵਿੱਚੋਂ 5 ਗੈਰ-ਕਾਨੂੰਨੀ ਪਿਸਤੌਲ ਬਰਾਮਦ ਕੀਤੇ ਗਏ ਸਨ।
ਡੀਜੀਪੀ ਯਾਦਵ ਨੇ ਕਿਹਾ- ਗੁਰੀ, ਗੁਰਲਾਲ ਸਿੰਘ ਅਤੇ ਵਿਪੁਲ ਸ਼ਰਮਾ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ। ਦੋਵੇਂ ਇਸ ਸਮੇਂ ਅਮਰੀਕਾ ਵਿੱਚ ਰਹਿ ਰਹੇ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਵਿੰਦਰ ਸਿੰਘ, ਹਰਦੀਪ ਸਿੰਘ ਦਾ ਸਾਲਾ ਹੈ। ਜੋ ਇੱਕ ਵੱਡਾ ਨਸ਼ਾ ਤਸਕਰੀ ਗਿਰੋਹ ਚਲਾਉਂਦਾ ਸੀ। 2020 ਦੇ ਐਸਟੀਐਫ ਕੇਸ ਵਿੱਚ ਗ੍ਰਿਫ਼ਤਾਰ ਹੋਣ ਤੋਂ ਬਾਅਦ ਉਹ 2022 ਵਿੱਚ ਅਮਰੀਕਾ ਭੱਜ ਗਿਆ ਸੀ। ਇਸ ਸਬੰਧੀ ਪੁਲਿਸ ਵੱਲੋਂ ਅੰਮ੍ਰਿਤਸਰ ਐਸਐਸਓਸੀ ਵਿਖੇ ਐਫਆਈਆਰ ਦਰਜ ਕਰਵਾਈ ਗਈ ਹੈ।
Mersin Web Tasarım
Gaziantep Web Tasarım
Mersin Web Tasarım