ਸੀਬੀਐਸਈ ਪੰਜਾਬੀ ਭਾਸ਼ਾ ਵਿਵਾਦ: ਪੰਜਾਬ ਸਰਕਾਰ ਨੇ ਸੀਬੀਐਸਈ ਵਿਵਾਦ ਤੋਂ ਬਾਅਦ ਸੂਬੇ ਭਰ ਦੇ ਸਕੂਲਾਂ ‘ਚ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ੇ ਵੱਜੋਂ ਪੜ੍ਹਾਉਣ ਨੂੰ ਲਾਜ਼ਮੀ ਕਰ ਦਿੱਤਾ ਹੈ, ਜਿਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ ਸਕੂਲ ਸਿੱਖਿਆ ਵਿਭਾਗ (ਪੀਐਸਈਬੀ) ਵੱਲੋਂ ਪੰਜਾਬ ਵਿੱਚ ਕਿਸੇ ਵੀ ਬੋਰਡ ਨਾਲ ਸਬੰਧਤ ਸਕੂਲ ਵਿੱਚ ਪੰਜਾਬੀ ਭਾਸ਼ਾ ਨੂੰ ਮੁੱਖ ਵਿਸ਼ੇ ਵੱਜੋਂ ਪੜ੍ਹਾਉਣਾ ਲਾਜ਼ਮੀ ਹੋਵੇਗਾ।
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ, ਭਾਵੇਂ ਉਹ ਕਿਸੇ ਵੀ ਬੋਰਡ ਨਾਲ ਸਬੰਧਤ ਹੋਣ, ਲਈ ਪੰਜਾਬੀ ਨੂੰ ਮੁੱਖ ਤੇ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣਾ ਲਾਜ਼ਮੀ ਕੀਤਾ ਗਿਆ ਹੈ। ਜਿਹੜੇ ਸਕੂਲ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰਨਗੇ, ਉਨ੍ਹਾਂ ਵਿਰੁੱਧ ਪੰਜਾਬ ਭਾਸ਼ਾ ਐਕਟ 2008 ਤਹਿਤ ਕਾਰਵਾਈ ਕੀਤੀ ਜਾਵੇਗੀ।
ਨੋਟੀਫਿਕੇਸ਼ਨ ਵਿੱਚ ਕੀ…
- ਕਿਸੇ ਵੀ ਵਿਦਿਆਰਥੀ ਨੂੰ ਦਸਵੀਂ ਜਮਾਤ ਵਿੱਚ ਪੰਜਾਬੀ ਪੜ੍ਹੇ ਬਿਨਾਂ ਪਾਸ ਨਹੀਂ ਕੀਤਾ ਜਾਵੇਗਾ।
- ਪੰਜਾਬ ਦੇ ਕਿਸੇ ਵੀ ਬੋਰਡ ਨਾਲ ਸਬੰਧਤ ਸਕੂਲ ਵਿੱਚ ਪੰਜਾਬੀ ਨੂੰ ਮੁੱਖ ਭਾਸ਼ਾ ਵਜੋਂ ਪੜ੍ਹਾਇਆ ਜਾਣਾ ਚਾਹੀਦਾ ਹੈ।
- ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਵਿਰੁੱਧ ਪੰਜਾਬ ਪੰਜਾਬੀ ਅਤੇ ਹੋਰ ਭਾਸ਼ਾਵਾਂ ਸਿੱਖਿਆ ਐਕਟ, 2008 ਅਤੇ ਸਮੇਂ-ਸਮੇਂ ‘ਤੇ ਇਸ ਵਿੱਚ ਕੀਤੀਆਂ ਜਾਣ ਵਾਲੀਆਂ ਸੋਧਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।