ਅੱਜ ਕਈ ਸੂਬਿਆਂ ਵਿੱਚ ਮੌਕ ਡਰਿੱਲ ਕੀਤੀ ਗਈ। ਦੱਸ ਦਈਏ ਕਿ ਪੰਜਾਬ ਸਣੇ ਪੰਜ ਸੂਬਿਆਂ ਵਿੱਚ ਮੌਕ ਡਰਿੱਲ ਦੇ ਆਦੇਸ਼ ਦਿੱਤੇ ਗਏ ਸਨ। ਦੱਸ ਦਈਏ ਅੰਮ੍ਰਿਤਸਰ, ਚੰਡੀਗੜ੍ਹ, ਹਰਿਆਣਾ ਅਤੇ ਜੰਮੂ ਕਸਮੀਰ ਦੇ ਅਖਨੂਰ ਵਿੱਚ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਇਸ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਹੈ ਤੇ ਨਾਲ ਹੀ ਦੱਸਿਆ ਹੈ ਕਿ ਲੋਕਾਂ ਨੂੰ ਕਿਵੇਂ ਸੁਚੇਤ ਰਹਿਣਾ ਹੈ। ਨਾਲ ਹੀ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਜੇਕਰ ਘਟਨਾ ਵਾਪਰਦੀ ਹੈ ਤਾਂ ਨੇੜੇ-ਤੇੜੇ ਦੇ ਲੋਕਾਂ ਨੇ ਕਿਵੇਂ ਅਲਰਟ ਰਹਿਣਾ ਹੈ।
ਸਿਵਲ ਡਿਫੈਂਸ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਵਿਖੇ ਮੌਕ ਡਰਿੱਲ ਕਾਰਵਾਈ ਗਈ ਹੈ। ਅੰਮ੍ਰਿਤਸਰ ਦੇ ਸਥਾਨਕ ਲੋਕਾਂ ਨੂੰ ਜਾਗਰੁਕ ਕੀਤਾ ਗਿਆ ਹੈ ਕਿ ਯੁੱਧ ਦੇ ਸਮੇਂ ਜਾਂ ਕਿਸੇ ਆਫ਼ਤ ਦੇ ਸਮੇਂ ਅਸੀਂ ਕਿਵੇ ਸੁਚੇਤ ਰਹਿਣਾ ਹੈ। ਜ਼ਿਕਰ ਕਰ ਦਈਏ ਕਿ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਕ ਡਰਿੱਲ ਚੱਲ ਰਹੀ ਹੈ। ਇਸ ਲਈ ਸਮਾਂ ਸ਼ਾਮ 5 ਵਜੇ ਤੋਂ ਰਾਤ 9 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ।
ਸ਼ਾਮ 5 ਵੱਜਦਿਆਂ ਹੀ ਜ਼ਿਲ੍ਹਿਆਂ ਵਿੱਚ ਸਾਇਰਨ ਵੱਜਣੇ ਸ਼ੁਰੂ ਹੋ ਗਏ। ਮਿੰਨੀ ਸਕੱਤਰੇਤ ਅਤੇ ਹੋਰ ਥਾਵਾਂ ‘ਤੇ ਹਵਾਈ ਹਮਲੇ ਅਤੇ ਧਮਾਕੇ ਕੀਤੇ ਗਏ। 30 ਸਕਿੰਟਾਂ ਦੇ ਅੰਦਰ ਐਂਬੂਲੈਂਸਾਂ ਇੱਥੇ ਪਹੁੰਚ ਗਈਆਂ। ਪੁਲਿਸ, ਐਸਡੀਆਰਐਫ ਅਤੇ ਹੋਰ ਟੀਮਾਂ ਨੇ ਇੱਕ-ਇੱਕ ਕਰਕੇ ਲੋਕਾਂ ਨੂੰ ਇਮਾਰਤ ਵਿੱਚੋਂ ਬਾਹਰ ਕੱਢਿਆ। ਜ਼ਖਮੀਆਂ ਨੂੰ ਐਂਬੂਲੈਂਸਾਂ ਵਿੱਚ ਹਸਪਤਾਲ ਲਿਜਾਇਆ ਗਿਆ।
ਜੀਂਦ ਵਿੱਚ ਮੌਕ ਡਰਿੱਲ ਦੌਰਾਨ ਨਹਿਰੂ ਕੇਂਦਰ ਯੁਵਾ ਨਾਲ ਜੁੜੇ ਇੱਕ ਨੌਜਵਾਨ ਦੀ ਸਿਹਤ ਵਿਗੜ ਗਈ। ਜਿਵੇਂ ਹੀ ਉਸ ਨੂੰ ਐਂਬੂਲੈਂਸ ਵਿੱਚ ਬਿਠਾਇਆ ਗਿਆ, ਉਸ ਨੂੰ ਚੱਕਰ ਆਉਣੇ ਸ਼ੁਰੂ ਹੋ ਗਏ ਅਤੇ ਉਸ ਦਾ ਬਲੱਡ ਪ੍ਰੈਸ਼ਰ ਵੱਧ ਗਿਆ। ਇਸ ਤੋਂ ਬਾਅਦ, ਉਸ ਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।