ਪੰਜਾਬ ਸਰਕਾਰ ਨੇ ਸ਼ੁੱਕਰਵਾਰ, 30 ਮਈ 2025 ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਪੰਜਵੇਂ ਸਿੱਖ ਗੁਰੂ ਸ਼੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਭਰ ਵਿੱਚ ਸਾਰੇ ਸਕੂਲ, ਕਾਲਜ ਅਤੇ ਹੋਰ ਵਿਦਿਅਕ ਸੰਸਥਾਵਾਂ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਪੰਜਵੇਂ ਸਿੱਖ ਗੁਰੂ ਸ਼੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਸਨੂੰ ਸਾਲਾਨਾ ਛੁੱਟੀਆਂ ਦੀ ਸੂਚੀ ਵਿੱਚ ਵੀ ਸ਼ਾਮਲ ਕੀਤਾ ਹੈ। ਦੇਣਯੋਗ ਹੈ ਕਿ ਅਪ੍ਰੈਲ ਮਹੀਨੇ ਵਿੱਚ 7 ਗਜ਼ਟਿਡ ਛੁੱਟੀਆਂ ਸਨ, ਜਦੋਂ ਕਿ ਮਈ ਮਹੀਨੇ ਵਿੱਚ ਸਿਰਫ 2 ਗਜ਼ਟਿਡ ਛੁੱਟੀਆਂ ਹਨ। ਪਹਿਲੀ ਛੁੱਟੀ ਵੀਰਵਾਰ 1 ਮਈ ਨੂੰ ਸੀ , ਜਦੋਂਕਿ ਦੂਜੀ ਛੁੱਟੀ 30 ਮਈ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਮੱਦੇਨਜ਼ਰ ਹੈ।
ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਇਤਿਹਾਸ
ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖਾਂ ਦੇ ਪੰਜਵੇਂ ਗੁਰੂ ਸਨ। ਉਨ੍ਹਾਂ ਦਾ ਜਨਮ 15 ਅਪ੍ਰੈਲ 1563 ਨੂੰ ਗੋਇੰਦਵਾਲ ਸਾਹਿਬ ਵਿਖੇ ਨਾਨਕੇ ਘਰ ਹੋਇਆ ਸੀ। ਉਨ੍ਹਾਂ ਦੇ ਪਿਤਾ ਚੌਥੇ ਗੁਰੂ ਰਾਮਦਾਸ ਜੀ ਅਤੇ ਮਾਤਾ ਬੀਬੀ ਭਾਨੀ ਜੀ ਸਨ। ਸ੍ਰੀ ਗੁਰੂ ਅਰਜਨ ਦੇਵ ਜੀ ਨੂੰ 30 ਮਈ 1606 ਨੂੰ ਲਾਹੌਰ (ਪਾਕਿਸਤਾਨ) ਵਿੱਚ ਸ਼ਹੀਦ ਕੀਤਾ ਗਿਆ ਸੀ। ਤੇਜ਼ ਧੁੱਪ ਵਿੱਚ ਗਰਮ ਤਵੀ ‘ਤੇ ਬਿਠਾ ਕੇ ਉਨ੍ਹਾਂ ਦੇ ਸਿਰ ‘ਚ ਗਰਮ ਰੇਤ ਪਾਈ ਗਈ। ਉਨ੍ਹਾਂ ਨੂੰ ਇੱਕ ਉਬਲਦੇ ਦੇਗੇ ਵਿੱਚ ਬਿਠਾਇਆ ਗਿਆ। ਵਾਰ-ਵਾਰ ਧਰਮ ਬਦਲਣ ਲਈ ਕਿਹਾ ਜਾ ਰਿਹਾ ਸੀ ਪਰ ਗੁਰੂ ਸਾਹਿਬ ਨੇ ਆਪਣਾ ਸਿੱਖੀ ਸਰੂਪ ਨਹੀਂ ਛੱਡਿਆ।