ਪਿਛਲੇ ਕੁੱਝ ਮਹੀਨਿਆਂ ਤੋਂ ਲਗਾਤਾਰ ਪੰਜਾਬ ਸਰਕਾਰ ਵੱਲੋਂ ਵੱਡੇ ਪ੍ਰਸ਼ਾਸਨਿਕ ਫੇਰਬਦਲ ਕੀਤੇ ਜਾ ਰਹੇ ਹਨ। ਇਸ ਲੜੀ ਦੇ ਤਹਿਤ ਹੁਣ ਫਿਰ ਤੋਂ ਮੰਗਲਵਾਰ ਦੀ ਰਾਤ ਨੂੰ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ।
ਸਰਕਾਰ ਵਲੋਂ ਤੁਰੰਤ ਪ੍ਰਭਾਵ ਨਾਲ 6 IAS ਅਧਿਕਾਰੀਆਂ ਸਮੇਤ ਕੁੱਲ 20 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਨ੍ਹਾਂ ਵਿੱਚ 11 PCS ਅਤੇ 3 IFS ਅਧਿਕਾਰੀ ਵੀ ਸ਼ਾਮਲ ਹਨ। IAS ਭਾਵਨਾ ਗਰਗ ਨੂੰ ਪ੍ਰਧਾਨ ਸਕੱਤਰ ਜੇਲ੍ਹ ਵਿਭਾਗ ਨਿਯੁਕਤ ਕੀਤਾ ਗਿਆ ਹੈ। ਦੂਜੇ ਪਾਸੇ, IAS ਨਵਜੋਤ ਕੌਰ ਨੂੰ ਐਡੀਸ਼ਨਲ ਸਕੱਤਰ ਪਰਸਨਲ ਵਿਭਾਗ ਅਤੇ ਅਬਕਾਰੀ ਵਿਭਾਗ ਦੇ ਡਾਇਰੈਕਟਰ ਦੀ ਵਾਧੂ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਸੇ ਤਰ੍ਹਾਂ IAS ਮੁਹੰਮਦ ਤਈਅਬ ਨੂੰ ਪੰਜਾਬ ਇੰਫਰਾਸਟ੍ਰਕਚਰ ਡਿਵੈਲਪਮੈਂਟ ਬੋਰਡ (PIDA) ਦਾ ਮੈਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਬੰਧਕੀ ਸਕੱਤਰ, ਬਾਗਬਾਨੀ ਵਿਭਾਗ ਅਤੇ ਵਾਧੂ ਚਾਰਜ ਪ੍ਰਬੰਧਕੀ ਸਕੱਤਰ, ਮਿੱਟੀ ਤੇ ਜਲ ਸੰਭਾਲ ਵਿਭਾਗ ਅਤੇ ਵਾਧੂ ਚਾਰਜ ਡਾਇਰੈਕਟਰ, ਖਜਾਨਾ ਤੇ ਲਾਖ ਨੂੰ ਪਹਿਲਾਂ ਹੀ ਸੰਭਾਲ ਰਹੇ ਹਨ। IAS ਮੋਨੀਸ਼ ਕੁਮਾਰ ਨੂੰ ਵਿਸ਼ੇਸ਼ ਸਕੱਤਰ ਟੈਕਨੀਕਲ ਐਜੂਕੇਸ਼ਨ ਅਤੇ ਇੰਡਸਟਰੀਅਲ ਟਰੇਨਿੰਗ ਬਣਾਇਆ ਗਿਆ ਹੈ।