ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਅੱਜ ਜੰਗਲਾਤ ਵਰਕਰਜ਼ ਯੂਨੀਅਨ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜੰਗਲਾਤ ਵਰਕਰਾਂ ਦੀਆਂ ਦਰਪੇਸ਼ ਮੰਗਾਂ ਅਤੇ ਚੁਣੌਤੀਆਂ ‘ਤੇ ਧਿਆਨ ਕੇਂਦ੍ਰਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਠੋਸ ਹੱਲ ਲੱਭੇ ਗਏ।
ਵਿਚਾਰ ਵਟਾਂਦਰੇ ਦੌਰਾਨ, ਐਫਐਮ ਨੇ ਜੰਗਲਾਤ ਵਿਭਾਗ ਨੂੰ ਉਨ੍ਹਾਂ ਦੀਆਂ ਸੇਵਾਵਾਂ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਯੂਨੀਅਨ ਨਾਲ ਅਗਲੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ। ਉਨ•ਾਂ ਨੇ ਇਨ•ਾਂ ਮੁੱਦਿਆਂ ਨੂੰ ਹੱਲ ਕਰਨ ਲਈ ਸਕਾਰਾਤਮਕ ਪਹੁੰਚ ਅਪਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਹਦਾਇਤ ਕੀਤੀ ਕਿ ਵਿੱਤੀ ਜ਼ਿੰਮੇਵਾਰੀਆਂ ਸਬੰਧੀ ਕੇਸ ਨੂੰ ਅਗਲੀ ਕਾਰਵਾਈ ਲਈ ਵਿੱਤ ਵਿਭਾਗ ਕੋਲ ਭੇਜਿਆ ਜਾਵੇ। ਵਿੱਤ ਮੰਤਰੀ ਚੀਮਾ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਮੁਲਾਜ਼ਮਾਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦੇ ਹੋਏ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ।
ਇਸ ਤੋਂ ਇਲਾਵਾ, ਚੀਮਾ ਨੇ ਜੰਗਲਾਤ ਵਿਭਾਗ ਨੂੰ ਚੌਥੇ ਦਰਜੇ ਦੇ ਕਰਮਚਾਰੀਆਂ ਲਈ ਸਿਖਲਾਈ ਪ੍ਰੋਗਰਾਮ ਆਯੋਜਿਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨ੍ਹਾਂ ਦੇ ਹੁਨਰ ਨੂੰ ਨਿਖਾਰਿਆ ਜਾ ਸਕੇ ਅਤੇ ਉਨ੍ਹਾਂ ਦੀ ਕਾਰਜ ਕੁਸ਼ਲਤਾ ਵਿੱਚ ਸੁਧਾਰ ਕੀਤਾ ਜਾ ਸਕੇ। ਇਸ ਪਹਿਲਕਦਮੀ ਦਾ ਉਦੇਸ਼ ਕਰਮਚਾਰੀਆਂ ਨੂੰ ਬਿਹਤਰ ਹੁਨਰ ਸੈੱਟਾਂ ਦੇ ਨਾਲ ਸਸ਼ਕਤ ਬਣਾਉਣਾ ਹੈ, ਜਿਸ ਨਾਲ ਉਨ੍ਹਾਂ ਦੇ ਪੇਸ਼ੇਵਰ ਵਿਕਾਸ ਅਤੇ ਸਮੁੱਚੀ ਨੌਕਰੀ ਦੀ ਸੰਤੁਸ਼ਟੀ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ।