ਪੰਜਾਬ ਦੇ 14 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ, 50 ਮੀਟਰ ਤੋਂ ਵੀ ਘੱਟ ਰਹੇਗੀ ਵਿਜ਼ੀਬਲਿਟੀ, ਚੰਡੀਗੜ੍ਹ ਦੇ ਹਾਲਾਤ ਬਹੁ

0
79
ਪੰਜਾਬ ਦੇ 14 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, 50 ਮੀਟਰ ਤੋਂ ਵੀ ਘੱਟ ਰਹੇਗੀ ਵਿਜ਼ੀਬਲਿਟੀ, ਚੰਡੀਗੜ੍ਹ ਦੇ ਹਾਲਾਤ ਬਹੁ

ਜੰਮੂ-ਕਸ਼ਮੀਰ ‘ਚ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਠੰਡਾ ਹੋਣਾ ਸ਼ੁਰੂ ਹੋ ਗਿਆ ਹੈ। ਹਾਲਾਂਕਿ ਪਿਛਲੇ 24 ਘੰਟਿਆਂ ‘ਚ ਜ਼ਿਆਦਾ ਬਦਲਾਅ ਨਹੀਂ ਹੋਇਆ ਹੈ। ਪਰ ਆਉਣ ਵਾਲੇ 5 ਦਿਨਾਂ ‘ਚ ਤਾਪਮਾਨ ਵਿੱਚ 2 ਤੋਂ 5 ਡਿਗਰੀ ਗਿਰਾਵਟ ਦੇਖਣ ਨੂੰ ਮਿਲੇਗੀ। ਪੰਜਾਬ ‘ਚ ਅੱਜ ਵੀ ਧੂੰਏਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹਿਣ ਵਾਲੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਧੁੰਦ ਦਾ ਅਲਰਟ ਤਾਂ ਨਹੀਂ ਹੈ, ਪਰ ਪ੍ਰਦੂਸ਼ਣ ਕਰਕੇ ਸਾਹ ਲੈਣਾ ਵੀ ਔਖਾ ਹੋ ਰਿਹਾ ਹੈ।

ਮੌਸਮ ਕੇਂਦਰ ਅਨੁਸਾਰ ਪੰਜਾਬ ਦੇ 14 ਜ਼ਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ ਮਾਨਸਾ ਅਤੇ ਸੰਗਰੂਰ ਵਿੱਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਇੱਥੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉੱਥੇ ਹੀ ਮੰਗਲਵਾਰ ਤੋਂ ਸਥਿਤੀ ਆਮ ਵਾਂਗ ਹੋਣ ਦੀ ਉਮੀਦ ਹੈ। ਧੁੰਦ ਦਾ ਅਸਰ ਵੀ ਘਟੇਗਾ ਅਤੇ ਅਸਮਾਨ ਵੀ ਸਾਫ਼ ਰਹੇਗਾ। ਪਰ ਇਸਦੇ ਨਾਲ ਹੀ ਤਾਪਮਾਨ ਵੀ ਡਿੱਗਣਾ ਸ਼ੁਰੂ ਹੋ ਜਾਵੇਗਾ ਅਤੇ ਠੰਡ ਵਧਣੀ ਸ਼ੁਰੂ ਹੋ ਜਾਵੇਗੀ

ਪੰਜਾਬ-ਹਰਿਆਣਾ ਦੀਆਂ ਹਵਾਵਾਂ ਰਾਜਧਾਨੀ ਚੰਡੀਗੜ੍ਹ ਦਾ ਦਮ ਘੁੱਟ ਰਹੀਆਂ ਹਨ। ਹਾਲਾਤ ਇਹ ਹਨ ਕਿ ਚੰਡੀਗੜ੍ਹ ਗੈਸ ਚੈਂਬਰ ਬਣ ਗਿਆ ਹੈ। ਚੰਡੀਗੜ੍ਹ ਵਿੱਚ ਪ੍ਰਦੂਸ਼ਣ ਰੈੱਡ ਜ਼ੋਨ ਵਿੱਚ ਹੈ ਅਤੇ ਉੱਥੇ ਵੱਧ ਤੋਂ ਵੱਧ AQI 382 ਦਰਜ ਕੀਤਾ ਗਿਆ ਹੈ। ਜਦੋਂਕਿ ਪੰਜਾਬ ਵਿੱਚ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਅੰਮ੍ਰਿਤਸਰ ਵਿੱਚ ਵੀ, ਜਿੱਥੇ ਸਥਿਤੀ ਬਹੁਤ ਖਰਾਬ ਸੀ, AQI 200 ਦੇ ਨੇੜੇ ਪਹੁੰਚ ਗਿਆ ਹੈ। ਜਦਕਿ ਲੁਧਿਆਣਾ ਅਤੇ ਅੰਮ੍ਰਿਤਸਰ ਨੂੰ ਛੱਡ ਕੇ ਬਾਕੀ ਸਾਰੇ ਸ਼ਹਿਰਾਂ ਵਿੱਚ AQI 200 ਤੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ।

ਚੰਡੀਗੜ੍ਹ ਸਣੇ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਤਾਪਮਾਨ
ਚੰਡੀਗੜ੍ਹ- ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 24.1 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 13 ਤੋਂ 26 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਅੰਮ੍ਰਿਤਸਰ- ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 23.4 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 13 ਤੋਂ 19 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਜਲੰਧਰ- ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 27.9 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 13 ਤੋਂ 24 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਲੁਧਿਆਣਾ- ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 22.6 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 15 ਤੋਂ 23 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਪਟਿਆਲਾ- ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 24.4 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 14 ਤੋਂ 27 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੋਹਾਲੀ- ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 29.5 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 14 ਤੋਂ 25 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

 

LEAVE A REPLY

Please enter your comment!
Please enter your name here