ਪੰਜਾਬ ਅਤੇ ਚੰਡੀਗੜ੍ਹ ‘ਚ ਇਸ ਸਮੇਂ ਬਹੁਤ ਠੰਡ ਪੈ ਰਹੀ ਹੈ। ਹਿਮਾਚਲ ‘ਚ ਬਰਫਬਾਰੀ ਕਾਰਨ ਇਲਾਕੇ ਦਾ ਮੌਸਮ ਠੰਡਾ ਹੋ ਗਿਆ ਹੈ। ਕਈ ਇਲਾਕਿਆਂ ‘ਚ ਸਵੇਰ ਅਤੇ ਸ਼ਾਮ ਦੋਵੇਂ ਸਮੇਂ ਧੁੰਦ ਪੈ ਰਹੀ ਹੈ। ਅੱਜ ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਹੈ।
ਹਾਲਾਂਕਿ ਸੂਬੇ ‘ਚ ਪਿਛਲੇ 24 ਘੰਟਿਆਂ ‘ਚ ਤਾਪਮਾਨ 4.7 ਡਿਗਰੀ ਤੱਕ ਵਧਿਆ ਹੈ। ਇਹ ਹੁਣ ਆਮ ਦੇ ਨੇੜੇ ਪਹੁੰਚ ਗਿਆ ਹੈ। ਹੁਸ਼ਿਆਰਪੁਰ ਵਿੱਚ ਸਭ ਤੋਂ ਵੱਧ ਤਾਪਮਾਨ 21.6 ਡਿਗਰੀ ਦਰਜ ਕੀਤਾ ਗਿਆ। ਇਸੇ ਤਰ੍ਹਾਂ ਚੰਡੀਗੜ੍ਹ ਦਾ ਤਾਪਮਾਨ 20.1 ਡਿਗਰੀ ਦਰਜ ਕੀਤਾ ਗਿਆ ਹੈ। ਤਾਪਮਾਨ 6.4 ਡਿਗਰੀ ਵੱਧ ਗਿਆ ਹੈ। ਜਦੋਂ ਕਿ ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ 4.6 ਡਿਗਰੀ ਦਰਜ ਕੀਤਾ ਗਿਆ ਹੈ।
26 ਤੋਂ ਮੀਂਹ ਪੈਣ ਦੀ ਸੰਭਾਵਨਾ
ਅੱਜ ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਵਿੱਚ ਸੀਤ ਲਹਿਰ ਅਤੇ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ 26 ਦਸੰਬਰ ਤੋਂ 28 ਦਸੰਬਰ ਤੱਕ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਉਸ ਸਮੇਂ ਵੈਸਟਰਨ ਡਿਸਟਰਬੈਂਸ ਐਕਟਿਵ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਗੜ੍ਹੇਮਾਰੀ ਅਤੇ ਹਨੇਰੀ ਦੀ ਵੀ ਸੰਭਾਵਨਾ ਹੈ।
ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ
ਸਰਦੀਆਂ ਕਾਰਨ ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਾਰੇ ਸਕੂਲ 31 ਦਸੰਬਰ ਤੱਕ ਬੰਦ ਰਹਿਣਗੇ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜਦਕਿ ਚੰਡੀਗੜ੍ਹ ਦੇ ਸਕੂਲ 26 ਦਸੰਬਰ ਤੋਂ 7 ਜਨਵਰੀ ਤੱਕ ਬੰਦ ਰਹਿਣਗੇ। ਹਾਲਾਂਕਿ, ਆਉਣ ਵਾਲੇ ਸਮੇਂ ਵਿੱਚ ਸਕੂਲਾਂ ਦਾ ਸਮਾਂ ਬਦਲ ਸਕਦਾ ਹੈ।
ਚੰਡੀਗੜ੍ਹ ਸਣੇ ਪੰਜਾਬ ਦੇ ਸ਼ਹਿਰਾਂ ਦਾ ਮੌਸਮ
ਚੰਡੀਗੜ੍ਹ – ਅੱਜ ਸਵੇਰੇ ਧੁੰਦ ਪਵੇਗੀ। ਤਾਪਮਾਨ 6 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ।
ਅੰਮ੍ਰਿਤਸਰ – ਅੱਜ ਧੁੰਦ ਪਵੇਗੀ। ਤਾਪਮਾਨ 6 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ।
ਜਲੰਧਰ – ਅੱਜ ਸਵੇਰੇ-ਸ਼ਾਮ ਧੁੰਦ ਪਵੇਗੀ। ਤਾਪਮਾਨ 5 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ।
ਲੁਧਿਆਣਾ – ਅੱਜ ਧੁੰਦ ਪਵੇਗੀ। ਤਾਪਮਾਨ 6 ਤੋਂ 20 ਡਿਗਰੀ ਦੇ ਵਿਚਕਾਰ ਰਹੇਗਾ।
ਪਟਿਆਲਾ – ਅੱਜ ਧੁੰਦ ਪਵੇਗੀ। ਤਾਪਮਾਨ 7 ਤੋਂ 21 ਡਿਗਰੀ ਦੇ ਵਿਚਕਾਰ ਰਹੇਗਾ।
ਮੋਹਾਲੀ – ਅੱਜ ਧੁੰਦ ਦੇਖਣ ਪਵੇਗੀ। ਤਾਪਮਾਨ 6 ਤੋਂ 21 ਡਿਗਰੀ ਦੇ ਵਿਚਕਾਰ ਰਹੇਗਾ।