ਮੁਕਤਸਰ ਪੁਲਿਸ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਿੰਨ ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਗੌਰਵ ਕੁਮਾਰ ਉਰਫ਼ ਬਿੱਲਾ, ਵਿਕਾਸਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਸ਼ਾਮਲ ਹਨ, ਜੋ ਕਈ ਗੰਭੀਰ ਅਪਰਾਧਾਂ ਵਿੱਚ ਲੋੜੀਂਦੇ ਸਨ। ਉਨ੍ਹਾਂ ਖ਼ਿਲਾਫ਼ ਭਾਰਤੀ ਦੰਡਾਵਲੀ (BNS) ਅਤੇ ਅਸਲਾ ਐਕਟ ਤਹਿਤ ਗੰਭੀਰ ਦੋਸ਼ ਦਰਜ ਹਨ।