ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ 5ਵਾਂ ਦਿਨ, ਬਜਟ ’ਤੇ ਕੀਤੀ ਜਾ ਰਹੀ ਚਰਚਾ

0
1409
ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦਾ 5ਵਾਂ ਦਿਨ, ਬਜਟ ’ਤੇ ਕੀਤੀ ਜਾ ਰਹੀ ਚਰਚਾ

ਪੰਜਾਬ ਵਿਧਾਨ ਸਬਾ ਦੇ ਬਜਟ ਸੈਸ਼ਨ ਦੀ 5ਵੇਂ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਦੱਸ ਦਈਏ ਕਿ ਬੀਤੇ ਦਿਨ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਲ 2025-26 ਦਾ ਬਜਟ ਪੇਸ਼ ਕੀਤਾ।

ਇਹ ਬਜਟ 2,36,800 ਕਰੋੜ ਰੁਪਏ ਦਾ ਹੈ। ਇਹ ਪਿਛਲੀ ਵਾਰ ਨਾਲੋਂ ਲਗਭਗ 15% ਵੱਧ ਹੈ। ਬਜਟ ਵਿੱਚ ਔਰਤਾਂ ਨੂੰ 1,100 ਰੁਪਏ ਦੇਣ ਦਾ ਕੋਈ ਐਲਾਨ ਨਹੀਂ ਸੀ। ਚੋਣਾਂ ਤੋਂ ਪਹਿਲਾਂ, ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸਦੀ ਗਰੰਟੀ ਦਿੱਤੀ ਸੀ।

ਇਸ ਤੋਂ ਪਹਿਲਾਂ, ਮਾਨਸਾ-ਪਟਿਆਲਾ-ਭਵਾਨੀਗੜ੍ਹ ਸੜਕ ਦਾ ਮੁੱਦਾ ਧਿਆਨ ਦਿਵਾਉਂਦੇ ਹੋਏ ਉਠਾਇਆ ਜਾਵੇਗਾ। ਇਸ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਸਮੇਤ ਤਿੰਨ ਵਿਭਾਗਾਂ ਦੀਆਂ ਰਿਪੋਰਟਾਂ ਵੀ ਪੇਸ਼ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ, ਅੱਜ ਵੀ ਸੈਸ਼ਨ ਦੇ ਹੰਗਾਮੇਦਾਰ ਰਹਿਣ ਦੀ ਉਮੀਦ ਹੈ। ਵਿਰੋਧੀਆਂ ਨੇ ਬਜਟ ਨੂੰ ਨਿਰਾਸ਼ਾਜਨਕ ਦੱਸਿਆ।

 

LEAVE A REPLY

Please enter your comment!
Please enter your name here