ਪੰਜਾਬ ਵਿੱਚ ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਜਾਰੀ ਹੋਏ ਇਹ ਹੁਕਮ, ਮਾਪੇ ਦੇਣ ਧਿਆਨ…

0
2192

 

ਪੰਜਾਬ ਦੇ ਸਕੂਲਾਂ ਵਿੱਚ 2 ਜੂਨ ਤੋਂ ਛੁੱਟੀਆਂ ਪੈਣ ਜਾ ਰਹੀਆਂ ਹਨ, ਜਿਸ ਕਰਕੇ ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਸਰਕਾਰ ਨੇ ਪੀਟੀਐਮ (ਮਾਪੇ-ਅਧਿਆਪਕ ਮੀਟਿੰਗ) ਕਰਵਾਉਣ ਦਾ ਫੈਸਲਾ ਕੀਤਾ ਹੈ। ਇਹ ਮੀਟਿੰਗ 31 ਮਈ ਨੂੰ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਹੋਵੇਗੀ। ਇਸ ਮੀਟਿੰਗ ਵਿੱਚ ਸਾਰੇ ਮਾਪਿਆਂ ਦਾ ਸ਼ਾਮਿਲ ਹੋਣਾ ਜ਼ਰੂਰੀ ਹੈ ਅਤੇ ਇਸਦੀ ਜ਼ਿੰਮੇਵਾਰੀ ਪ੍ਰਿੰਸਿਪਲਾਂ ਉੱਤੇ ਰਹੇਗੀ। ਇਸ ਮੀਟਿੰਗ ਲਈ ਤਿੰਨ ਮੁੱਖ ਮੁੱਦੇ ਨਿਰਧਾਰਿਤ ਕੀਤੇ ਗਏ ਹਨ, ਜਿਨ੍ਹਾਂ ‘ਤੇ ਚਰਚਾ ਕੀਤੀ ਜਾਵੇਗੀ।

ਪੀਟੀਐਮ ਵਿੱਚ ਇਹ ਤਿੰਨ ਮੁੱਖ ਪਾਇੰਟਾਂ ‘ਤੇ ਧਿਆਨ ਦਿੱਤਾ ਜਾਵੇਗਾ:

ਛੁੱਟੀਆਂ ਵਿੱਚ ਦਿੱਤਾ ਜਾਣ ਵਾਲਾ ਕੰਮ
ਸਾਰੇ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਨੂੰ ਛੁੱਟੀਆਂ ਵਿੱਚ ਦਿੱਤਾ ਜਾਣ ਵਾਲਾ ਕੰਮ ਬਾਰੇ ਜਾਣੂ ਕਰਵਾਇਆ ਜਾਵੇਗਾ। ਨਾਲ ਹੀ, ਮਾਪਿਆਂ ਨੂੰ ਪ੍ਰੇਰਿਤ ਕੀਤਾ ਜਾਵੇਗਾ ਕਿ ਉਹ ਆਪਣੇ ਬੱਚਿਆਂ ਨੂੰ ਇਹ ਕੰਮ ਪੂਰਾ ਕਰਨ ਲਈ ਉਤਸ਼ਾਹਿਤ ਕਰਨ।

ਮਹੀਨਾਵਾਰ ਟੈਸਟ
ਮਾਪਿਆਂ ਨੂੰ ਛੁੱਟੀਆਂ ਤੋਂ ਬਾਅਦ ਹੋਣ ਵਾਲੇ ਮਹੀਨਾਵਾਰ ਟੈਸਟਾਂ ਬਾਰੇ ਦੱਸਿਆ ਜਾਵੇਗਾ। ਇਹ ਟੈਸਟ 15 ਜੁਲਾਈ ਤੋਂ ਸ਼ੁਰੂ ਹੋਣਗੇ ਅਤੇ ਮਾਪਿਆਂ ਨੂੰ ਇਸਦੇ ਸਿਲੇਬਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਮਿਸ਼ਨ ਸਮਰਥ

ਕਲਾਸ ਤੀਜੀ ਤੋਂ ਅਠਵੀਂ ਤਕ ਦੇ ਵਿਦਿਆਰਥੀਆਂ ਲਈ ਮਿਸ਼ਨ ਸਮਰਥ ਦੇ ਤਹਿਤ ਗਰਮੀ ਦੀਆਂ ਛੁੱਟੀਆਂ ਵਿੱਚ ਭੇਜੇ ਜਾਣ ਵਾਲੇ ਵੀਡੀਓ ਲੈਕਚਰ ਅਤੇ ਪ੍ਰੈਕਟਿਸ ਸਵਾਲਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ, ਤਾਂ ਜੋ ਵਿਦਿਆਰਥੀਆਂ ਦੀ ਤਿਆਰੀ ਜਾਰੀ ਰਹਿ ਸਕੇ।

ਨਤੀਜਿਆਂ ਵਿੱਚ ਸੁਧਾਰ ਦੀ ਉਮੀਦ

ਪੰਜਾਬ ਵਿੱਚ ਕੁੱਲ 18 ਹਜ਼ਾਰ ਸਰਕਾਰੀ ਸਕੂਲ ਹਨ, ਜਿੱਥੇ ਤੀਹ ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਇਸੇ ਤਰ੍ਹਾਂ ਇਨ੍ਹਾਂ ਹੀ ਗਿਣਤੀ ਦੇ ਬੱਚੇ ਨਿੱਜੀ ਸਕੂਲਾਂ ਵਿੱਚ ਵੀ ਪੜ੍ਹਦੇ ਹਨ। ਸਰਕਾਰ ਦੀ ਕੋਸ਼ਿਸ਼ ਹੈ ਕਿ ਸਰਕਾਰੀ ਸਕੂਲਾਂ ਦਾ ਦਰਜਾ ਬਹਾਲ ਕੀਤਾ ਜਾਵੇ। ਇਸ ਲਈ ਅਧਿਆਪਕਾਂ ਨੂੰ ਸਿੰਗਾਪੁਰ ਅਤੇ ਆਈਆਈਐਮ ਅਹਿਮਦਾਬਾਦ ਤੋਂ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਸਰਕਾਰ ਨੂੰ ਉਮੀਦ ਹੈ ਕਿ ਇਸਦਾ ਸਕਾਰਾਤਮਕ ਅਸਰ ਆਉਣ ਵਾਲੇ ਸਮੇਂ ਵਿੱਚ ਦੇਖਣ ਨੂੰ ਮਿਲੇਗਾ।

 

LEAVE A REPLY

Please enter your comment!
Please enter your name here