Weather Update: ਝਾਰਖੰਡ ਦੇ ਉੱਤਰੀ ਹਿੱਸੇ ਵਿੱਚ ਇੱਕ ਚੱਕਰਵਾਤੀ ਸਥਿਤੀ ਬਣੀ ਹੋਈ ਹੈ, ਜਿਸ ਕਾਰਨ ਮਨੀਪੁਰ ਤੱਕ ਗੜਬੜੀ ਪੈਦਾ ਹੋ ਗਈ ਹੈ। ਇਸ ਤਰ੍ਹਾਂ ਦੇ ਹਾਲਾਤ ਉੱਤਰ-ਪੂਰਬੀ ਝਾਰਖੰਡ ਦੇ ਬਣੇ ਹੋਏ ਹਨ। ਜਿਸ ਕਾਰਨ ਦੇਸ਼ ਦੇ ਕਈ ਸੂਬਿਆਂ ‘ਚ ਹਲਕੀ ਤੋਂ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਦੀ ਇਹ ਸਥਿਤੀ 26 ਮਾਰਚ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਤਾਪਮਾਨ ਵਧਣ ਦੀ ਸੰਭਾਵਨਾ ਜਤਾਈ ਗਈ ਹੈ।
ਭਾਰਤ ਮੌਸਮ ਵਿਭਾਗ (IMD) ਨੇ ਆਪਣੀ ਤਾਜ਼ਾ ਰਿਪੋਰਟ ਵਿੱਚ ਕਿਹਾ ਹੈ ਕਿ 22-26 ਮਾਰਚ ਦੌਰਾਨ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਨਾਲ-ਨਾਲ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਵੱਖ-ਵੱਖ ਥਾਵਾਂ ‘ਤੇਗਰਜ਼, ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਨੇ ਇਹ ਵੀ ਕਿਹਾ ਹੈ ਕਿ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਦੇ ਨਾਲ-ਨਾਲ ਕੇਰਲ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
ਆਈਐਮਡੀ ਨੇ ਇਹ ਵੀ ਕਿਹਾ ਹੈ ਕਿ ਇੱਕ ਤਾਜ਼ਾ ਪੱਛਮੀ ਗੜਬੜ ਹਿਮਾਲੀਅਨ ਖੇਤਰ ਨੂੰ ਪ੍ਰਭਾਵਤ ਕਰਨ ਜਾ ਰਹੀ ਹੈ। ਇਸ ਕਾਰਨ 22 ਤੋਂ 24 ਮਾਰਚ ਤੱਕ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ ਅਤੇ ਹਿਮਾਚਲ ਪ੍ਰਦੇਸ਼ ‘ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦੌਰਾਨ ਉੱਤਰਾਖੰਡ, ਪੰਜਾਬ ਅਤੇ ਹਰਿਆਣਾ ਵਿੱਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ। 22 ਮਾਰਚ ਨੂੰ ਹਿਮਾਚਲ ਪ੍ਰਦੇਸ਼ ਵਿੱਚ ਵੀ ਗੜੇ ਪੈਣ ਦੀ ਸੰਭਾਵਨਾ ਹੈ।
ਆਈਐਮਡੀ ਨੇ ਕਿਹਾ ਕਿ ਵੀਰਵਾਰ ਨੂੰ ਓਡੀਸ਼ਾ, ਪੱਛਮੀ ਬੰਗਾਲ ਅਤੇ ਸਿੱਕਮ ਦੇ ਨਾਲ-ਨਾਲ ਬਿਹਾਰ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 9-12 ਡਿਗਰੀ ਸੈਲਸੀਅਸ ਘੱਟ ਸੀ। ਜਦਕਿ ਝਾਰਖੰਡ, ਛੱਤੀਸਗੜ੍ਹ ਅਤੇ ਪੱਛਮੀ ਅਸਾਮ ਵਿੱਚ ਇਹ 7-9 ਡਿਗਰੀ ਸੈਲਸੀਅਸ ਤੋਂ ਹੇਠਾਂ ਰਿਹਾ। ਆਈਐਮਡੀ ਦੀ ਰਿਪੋਰਟ ਅਨੁਸਾਰ ਪੂਰਬੀ ਮੱਧ ਪ੍ਰਦੇਸ਼, ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਵਿਦਰਭ, ਤੇਲੰਗਾਨਾ, ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਇਹ 2-4 ਡਿਗਰੀ ਸੈਲਸੀਅਸ ਤੋਂ ਹੇਠਾਂ ਰਿਹਾ।
ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਦੇ ਕਈ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 6-8 ਡਿਗਰੀ ਸੈਲਸੀਅਸ ਵੱਧ ਸੀ। ਹਿਮਾਚਲ ਪ੍ਰਦੇਸ਼, ਪੰਜਾਬ, ਉੱਤਰੀ ਹਰਿਆਣਾ, ਗੁਜਰਾਤ ਵਿੱਚ ਇਹ 2-4 ਡਿਗਰੀ ਸੈਲਸੀਅਸ ਵੱਧ ਰਿਹਾ। ਦੇਸ਼ ਦਾ ਬਾਕੀ ਹਿੱਸਾ ਆਮ ਦੇ ਨੇੜ੍ਹੇ ਰਿਹਾ।
ਆਈਐਮਡੀ ਨੇ ਕਿਹਾ ਹੈ ਕਿ ਅਗਲੇ 5 ਦਿਨਾਂ ਦੌਰਾਨ ਰਾਇਲਸੀਮਾ, ਕੇਰਲ, ਮਾਹੇ, ਸੌਰਾਸ਼ਟਰ ਅਤੇ ਕੱਛ ਵਿੱਚ ਅਤੇ ਅਗਲੇ 2 ਦਿਨਾਂ ਦੌਰਾਨ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਗਰਮੀ ਦੀ ਲਹਿਰ ਦੀ ਸੰਭਾਵਨਾ ਹੈ।